69.13 F
New York, US
September 19, 2026
PreetNama
ਖਬਰਾਂ/News

VIDEO : ਸੁਨਾਮ ‘ਚ ਪਤੀ ਨੇ ਪੇਕੇ ਘਰ ਰਹਿੰਦੀ ਪਤਨੀ ‘ਤੇ ਕੀਤਾ ਗੰਡਾਸੇ ਨਾਲ ਹਮਲਾ, ਖ਼ੁਦ ਵੀ ਨਿਗਲਿਆ ਜ਼ਹਿਰ, ਦੋਵੇਂ ਪਟਿਆਲਾ ਰੈਫਰ

ਸੁਨਾਮ ਸ਼ਹਿਰ ਦੇ ਵਪਾਰਕ ਹੱਬ ਵਜੋਂ ਮੰਨੇ ਜਾਂਦੇ ਨਵਾਂ ਬਾਜ਼ਾਰ ‘ਚ ਸੋਮਵਾਰ ਸਵੇਰੇ ਕੰਮ ‘ਤੇ ਜਾ ਰਹੀ ਪਤਨੀ ‘ਤੇ ਪਤੀ ਨੇ ਗੰਡਾਸੇ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਹਮਲੇ ਤੋਂ ਬਾਅਦ ਹਮਲਾਵਰ ਨੇ ਮੌਕੇ “ਤੇ ਹੀ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ।

ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਵਾਪਰੀ ਬੇਰਹਿਮੀ ਵਾਲ਼ੀ ਘਟਨਾ ਨੂੰ ਦੇਖਕੇ ਚਸ਼ਮਦੀਦ ਵੀ ਘਬਰਾ ਗਏ। ਜਦੋਂ ਚਸ਼ਮਦੀਦਾਂ ਨੇ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਵੱਲ ਵੀ ਗੰਡਾਸਾ ਲਹਿਰਾਉਣਾ ਸ਼ੁਰੂ ਕਰ ਦਿੱਤਾ। ਭਾਰੀ ਜੱਦੋਜਹਿਦ ਤੋਂ ਬਾਅਦ ਕੁਝ ਨੌਜਵਾਨਾਂ ਨੇ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ।

ਥਾਣਾ ਸ਼ਹਿਰੀ ਸੁਨਾਮ ਦੇ ਐਸਐਚਓ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਸੁਨਾਮ ਦੇ ਰਹਿਣ ਵਾਲੇ ਗੁਰਦਿਆਲ ਸਿੰਘ ਦਾ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਕਿਸੇ ਗੱਲ ਨੂੰ ਲੈਕੇ ਪਿਛਲੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਰਾਜਵਿੰਦਰ ਕੌਰ ਆਪਣੀ ਮਾਂ ਕੋਲ ਪੇਕੇ ਘਰ ਰਹਿ ਰਹੀ ਸੀ ਤੇ ਕਿਸੇ ਦੁਕਾਨ ‘ਤੇ ਨੌਕਰੀ ਕਰ ਰਹੀ ਸੀ। ਸੋਮਵਾਰ ਸਵੇਰੇ ਜਦੋਂ ਉਹ ਕੰਮ ‘ਤੇ ਜਾ ਰਹੀ ਸੀ ਤਾਂ ਰਸਤੇ ‘ਚ ਉਸ ਦੇ ਪਤੀ ਨੇ ਉਸ ‘ਤੇ ਤੇਜ਼ਧਾਰ ਹਥਿਆਰ (ਗੰਡਾਸੇ) ਨਾਲ ਹਮਲਾ ਕਰ ਦਿੱਤਾ। ਬਾਅਦ ‘ਚ ਉਸ ਦੇ ਪਤੀ ਗੁਰਦਿਆਲ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਗਾਜ਼ਾ ਜੰਗਬੰਦੀ ਦੇ ਐਲਾਨ ’ਚ ਇਜ਼ਰਾਈਲ ਅੜਿੱਕਾ

On Punjab

ਜੀਕੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਮਗਰੋਂ ਪੁਲਿਸ ਦਾ ਐਕਸ਼ਨ

Pritpal Kaur

‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰ ਕੇ ਪੰਜਾਬ ਨੇ ਇੱਕ ਹੋਰ ਇਨਕਲਾਬੀ ਕਦਮ ਚੁੱਕਿਆ- CM ਮਾਨ

On Punjab