PreetNama
ਖਬਰਾਂ/News

ਹੁਣ ਕੈਦੀ ਤੇ ਹਵਾਲਾਤੀ ਵੀ ਲੈ ਸਕਣਗੇ ਆਪਣੇ ਹੱਕ

ਪੱਟੀ : ਜ਼ਿਲ੍ਹਾ ਸੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਰੰਧਾਵਾ, ਸੀਜੇਐਮ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਮਨ ਸ਼ਰਮਾ ਨੇ ਸਬ ਜੇਲ੍ਹ ਪੱਟੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਕੁਝ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਵੀ ਕੀਤਾ ਗਿਆ।

ਹਰਪ੍ਰੀਤ ਕੌਰ ਰੰਧਾਵਾ ਨੇ ਜੇਲ੍ਹ ਦੀ ਮੈਸ (ਰਸੋਈ) ਵਿਚ ਜਾ ਕੇ ਖਾਣੇ ਦੀ ਜਾਂਚ ਕੀਤੀ । ਇਸ ਦੌਰਾਨ ਉਨ੍ਹਾਂ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ। ਸ਼ੈਸ਼ਨ ਜੱਜ ਰੰਧਾਵਾ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਸਮੇਂ ਲਗਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੌਕੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਫਾਰਮ ਵੀ ਭਰੇ ਗਏ ਜਦੋਂ ਕਿ ਕਲਰਕ ਪੰਕਜ ਸ਼ਰਮਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਕੰਮ ਮੁਕੰਮਲ ਕਰਕੇ ਜਲਦ ਤੋਂ ਜਲਦ ਮੁਫਤ ਕਾਨੂੰਨੀ ਸਹਾਇਤਾ ਦਵਾਈ ਜਾਵੇ।

ਸ਼ੈਸ਼ਨ ਜੱਜ ਨੇ ਕੈਦੀਆਂ ਤੇ ਹਵਾਲਾਤੀਆਂ ਨੂੰ ਇਹ ਸਲਾਹ ਵੀ ਦਿੱਤੀ ਕਿ ਉਹ ਸਮਾਜ ਵਿਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿਚ ਨਾ ਆਉਣ। ਇਸ ਮੌਕੇ ਵਿਜੈ ਕੁਮਾਰ ਡਿਪਟੀ ਸੁਪਰਡੈਂਟ ਆਫ ਸਬ ਜੇਲ੍ਹ ਪੱਟੀ ਅਤੇ ਸਟਾਫ ਹਾਜ਼ਰ ਸੀ।

Related posts

ਪੀ.ਅੈਸ.ਯੂ. ਤੇ ਨੌਜਵਾਨ ਭਾਰਤ ਸਭਾ ਵੱਲੋਂ ਐਨ.ਆਰ.ਸੀ,ਅੈਨ.ਪੀ.ਆਰ ਅਤੇ ਸੀ.ਏ.ਏ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ 11 ਜਨਵਰੀ ਨੂੰ

Pritpal Kaur

ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ: ਬਲਬੀਰ ਸਿੰਘ

On Punjab

ਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.

On Punjab