PreetNama
ਖਬਰਾਂ/News

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ‘ਚ ਜਲੰਧਰ ਦਾ SHO ਬਰਖ਼ਾਸਤ, ਪਰਿਵਾਰ ਵਾਲਿਆਂ ਨੇ ਜਸ਼ਨਬੀਰ ਦਾ ਕੀਤਾ ਸਸਕਾਰ

ਢਿੱਲੋਂ ਬ੍ਰਦਰਜ਼ ਦੇ ਬਿਆਸ ਦਰਿਆ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਡੀਜੀਪੀ ਗੌਰਵ ਯਾਦਵ ਨੇ ਥਾਣਾ ਡਵੀਜ਼ਨ ਨੰਬਰ 1 ਦੇ ਐੱਸਐੱਚਓ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਨਵਦੀਪ ਸਿੰਘ ਨੂੰ ਬਰਖ਼ਾਸਤ ਕਰਨ ਦੀ ਪੁਸ਼ਟੀ ਕਪੂਰਥਲਾ ਦੇ ਐੱਸਪੀ ਡੀ ਨੇ ਕੀਤੀ ਹੈ। ਐੱਸਐੱਚਓ ‘ਤੇ ਕਾਰਵਾਈ ਕਰਨ ਤੋਂ ਬਾਅਦ ਪਰਿਵਾਰ ਨੇ ਜਸ਼ਨਬੀਰ ਦਾ ਅੱਜ ਸ਼ਾਮ 4 ਵਜੇ ਦੇ ਕਰੀਬ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ‘ਚ ਸਸਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਸ਼ਨਬੀਰ ਦੀ ਲਾਸ਼ ਤਿੰਨ ਦਿਨ ਪਹਿਲਾਂ ਪਿੰਡ ਤਲਵੰਡੀ ਚੌਧਰੀਆਂ ਦੇ ਨੇੜਿਓਂ ਦਰਿਆ ‘ਚ ਪੈਂਦੇ ਖੇਤਾਂ ‘ਚੋਂ ਬਰਾਮਦ ਹੋਈ ਸੀ ਜਦਕਿ ਜਸ਼ਨਬੀਰ ਦੇ ਭਰਾ ਮਾਨਵਜੀਤ ਦੀ ਲਾਸ਼ ਅਜੇ ਵੀ ਬਰਾਮਦ ਨਹੀਂ ਹੋਈ ਹੈ। ਦਰਅਸਲ ਪਰਿਵਾਰ ਨੇ ਚਿਤਾਵਨੀ ਦਿੱਤੀ ਸੀ ਕਿ ਜਿੰਨੀ ਦੇਰ ਐੱਸਐੱਚਓ, ਮੁਨਸ਼ੀ ਤੇ ਮਹਿਲਾ ਸਿਪਾਹੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਸਸਕਾਰ ਨਹੀਂ ਕਰਨਗੇ। ਪਰਿਵਾਰ ਵਾਲਿਆਂ ਨੇ ਲਾਸ਼ ਚੰਡੀਗੜ੍ਹ ਲੈ ਜਾ ਕੇ ਰੋਸ ਪ੍ਰਦਰਸ਼ਨ ਕਰਨ ਦੀ ਵੀ ਚਿਤਾਵਨੀ ਦਿੱਤੀ ਸੀ।

Related posts

ਮਹਿਲਾ ਕ੍ਰਿਕਟ: ਭਾਰਤ ਅਤੇ ਵਿੰਡੀਜ਼ ਵਿੱਚ ਦੂਜਾ ਇੱਕ ਰੋਜ਼ਾ ਮੁਕਾਬਲਾ ਅੱਜ

On Punjab

ਸੜਕ ’ਤੇ ਜਨਮਦਿਨ ਮਨਾਉਣਾ ਪਿਆ ਮਹਿੰਗਾ, ਪੁਲੀਸ ਨੇ ਕੀਤਾ ਗ੍ਰਿਫ਼ਤਾਰ

On Punjab

ਤਾਮਿਲਨਾਡੂ ਵਿੱਚ ਜੱਲੀਕੱਟੂ, ਮੰਜੂਵਿਰੱਟੂ ਦੀਆਂ ਘਟਨਾਵਾਂ ’ਚ ਸੱਤ ਮੌਤਾਂ, ਕਈ ਜ਼ਖ਼ਮੀ

On Punjab