68.11 F
New York, US
September 12, 2026
PreetNama
ਖਾਸ-ਖਬਰਾਂ/Important News

America News: ਅਮਰੀਕਾ ਤੋਂ ਦਿਲ ਦਹਿਲਾਉਣ ਵਾਲੀ ਖਬਰ, ਭਾਰਤੀ ਜੋੜੇ ਤੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ

ਅਮਰੀਕਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਭਾਰਤੀ ਮੂਲ ਦੇ ਪਰਿਵਾਰ ਦੀਆਂ ਲਾਸ਼ਾਂ ਸ਼ੱਕੀ ਹਾਲਤ ਵਿੱਚ ਮਿਲੀਆਂ ਹਨ। ਮਰਨ ਵਾਲਿਆਂ ਵਿੱਚ ਮਾਂ-ਪਿਓ ਤੇ ਉਨ੍ਹਾਂ ਦੇ ਜੌੜੇ ਬੱਚੇ ਸ਼ਾਮਲ ਹਨ। ਪੁਲਿਸ ਨੂੰ ਇਨ੍ਹਾਂ ਦੀਆਂ ਲਾਸ਼ਾਂ ਬੈੱਡਰੂਮ ’ਚੋਂ ਮਿਲੀਆਂ ਹਨ। ਇਸ ਲਈ ਪੁਲਿਸ ਖੁਦਕੁਸ਼ੀ ਸਣੇ ਕਈ ਪੱਖਾਂ ਤੋਂ ਜਾਂਚ ਕਰ ਰਹੀ ਹੈ (The police is investigating from several angles including suicide)।

ਹਾਸਲ ਜਾਣਕਾਰੀ ਮੁਤਾਬਕ ਚਾਰ ਸਾਲ ਦੇ ਜੌੜੇ ਬੱਚਿਆਂ ਸਮੇਤ ਭਾਰਤੀ ਮੂਲ ਦੇ ਇੱਕ ਪਰਿਵਾਰ ਦੀਆਂ ਲਾਸ਼ਾਂ ਕੈਲੀਫੋਰਨੀਆ ’ਚ ਉਨ੍ਹਾਂ ਦੇ ਘਰ ’ਚੋਂ ਭੇਤਭਰੀ ਹਾਲਤ ’ਚ ਬਰਾਮਦ ਹੋਈਆਂ ਹਨ। ਪੁਲਿਸ ਇਸ ਕੇਸ ਦੀ ਖੁਦਕੁਸ਼ੀ ਦੇ ਪੱਖ ਤੋਂ ਜਾਂਚ ਕਰ ਰਹੀ ਹੈ। ਅਮਰੀਕਾ ’ਚ ਭਾਰਤੀ ਭਾਈਚਾਰੇ ਨਾਲ ਵਾਪਰ ਰਹੀਆਂ ਘਟਨਾਵਾਂ ਦਰਮਿਆਨ ਇਹ ਮੰਦਭਾਗੀ ਘਟਨਾ ਸਾਹਮਣੇ ਆਈ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਪੀੜਤਾਂ ਦੀ ਪਛਾਣ ਆਨੰਦ ਸੁਜੀਤ ਹੈਨਰੀ, ਪਤਨੀ ਐਲਿਸ ਪ੍ਰਿਯੰਕਾ ਤੇ ਚਾਰ ਸਾਲ ਦੇ ਜੌੜੇ ਲੜਕਿਆਂ ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬੈੱਡਰੂਮ ’ਚ ਮਿਲੀਆਂ ਹਨ। ਬੱਚਿਆਂ ’ਤੇ ਗੋਲੀ ਦਾ ਕੋਈ ਜ਼ਖ਼ਮ ਨਹੀਂ ਮਿਲਿਆ ਹੈ। ਪੁਲਿਸ ਵਿਭਾਗ ਦੇ ਜਨ ਸੂਚਨਾ ਅਧਿਕਾਰੀ ਜੇਰਮੀ ਸੁਰਾਤ ਨੇ ਕਿਹਾ ਕਿ ਬੱਚਿਆਂ ਦੀ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਮਗਰੋਂ ਲੱਗੇਗਾ।

ਉਨ੍ਹਾਂ ਕਿਹਾ ਕਿ ਪਤੀ ਤੇ ਪਤਨੀ ਦੀਆਂ ਲਾਸ਼ਾਂ ਬਾਥਰੂਮ ’ਚੋਂ ਬਰਾਮਦ ਹੋਈਆਂ ਹਨ ਤੇ ਉਨ੍ਹਾਂ ਦੇ ਸਰੀਰ ’ਤੇ ਗੋਲੀਆਂ ਲੱਗੀਆਂ ਹੋਈਆਂ ਸਨ। ਮੌਕੇ ਤੋਂ 9 ਐਮਐਮ ਦੀ ਪਿਸਟਲ ਤੇ ਲੋਡਿਡ ਮੈਗਜ਼ੀਨ ਮਿਲੀ ਹੈ। ਪੁਲਿਸ ਮੁਤਾਬਕ ਇਹ ਘਟਨਾ ਸਾਂ ਮੈਤਿਉ ’ਚ ਸੋਮਵਾਰ ਨੂੰ ਵਾਪਰੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਘਰ ’ਚੋਂ ਪਿਛਲੇ ਕੁਝ ਦਿਨਾਂ ਤੋਂ ਕੋਈ ਹਲਚਲ ਨਹੀਂ ਦਿਖ ਰਹੀ ਹੈ।

ਪੁਲਿਸ ਨੂੰ ਘਰ ’ਚ ਜਬਰੀ ਦਾਖ਼ਲੇ ਦੇ ਕੋਈ ਸੰਕੇਤ ਨਹੀਂ ਮਿਲੇ ਹਨ। ਅਦਾਲਤੀ ਰਿਕਾਰਡ ਮੁਤਾਬਕ ਪਤੀ ਨੇ ਦਸੰਬਰ 2016 ’ਚ ਤਲਾਕ ਦੀ ਅਰਜ਼ੀ ਦਿੱਤੀ ਸੀ ਪਰ ਬਾਅਦ ’ਚ ਉਸ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਪੁਲਿਸ ਇਸ ਮਾਮਲੇ ਦੀ ਕਈ ਪੱਖਾਂ ਤੋਂ ਜਾਂਚ ਕਰ ਰਹੀ ਹੈ। ਇਹ ਖਬਰ ਭਾਰਤੀ ਭਾਈਚਾਰੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

Related posts

ਕੋਰੋਨਾ: ਅਮਰੀਕਾ ‘ਚ 24 ਘੰਟਿਆਂ ਦੌਰਾਨ ਰਿਕਾਰਡ ਤੋੜ ਮੌਤਾਂ, ਪੀੜਤਾਂ ਦੀ ਗਿਣਤੀ 6 ਲੱਖ ਤੋਂ ਪਾਰ

On Punjab

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab

Los Angeles Shooting : ਲਾਸ ਏਂਜਲਸ ‘ਚ ਗੋਲ਼ੀਬਾਰੀ ਦੀ ਘਟਨਾ ‘ਚ ਤਿੰਨ ਜਣਿਆਂ ਦੀ ਮੌਤ, ਚਾਰ ਜ਼ਖ਼ਮੀ

On Punjab