PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ। 

Related posts

ਅਮਰੀਕਾ ਦੇ ਡੈਨਵਰ ‘ਚ ਭਿਆਨਕ ਬਰਫ਼ੀਲੇ ਤੂਫ਼ਾਨ ਕਾਰਨ ਦੋ ਹਜ਼ਾਰ ਉਡਾਣਾਂ ਰੱਦ

On Punjab

ਪੁਲਾੜ ਵੱਲ ਵਧਿਆ ਚੀਨ, ਨਵੇਂ ਸਪੇਸ ਸਟੇਸ਼ਨ ਲਈ ਲਾਂਚ ਕੀਤਾ ਪਹਿਲਾਂ ਮਡਿਊਲ

On Punjab

Health Tips : ਮੀਂਹ ਦੇ ਮੌਸਮ ’ਚ ਰੱਖੋ ਸਿਹਤ ਦਾ ਖ਼ਿਆਲ

On Punjab