PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੰਜਾਬ ’ਚ ਹੁਣ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਤੋਂ ਬਿਨਾਂ ਹੋਣਗੀਆਂ ਪੰਚਾਇਤੀ ਚੋਣਾਂ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਪੰਚਾਇਤੀ ਰਾਜ ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 29 ਅਗਸਤ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਸਭ ਤੋਂ ਅਹਿਮ ਤੇ ਵੱਡਾ ਫੈਸਲਾ ਪੰਜਾਬ ਵਿੱਚ ਪੰਚਾਇਤੀ ਚੋਣਾਂ ਬਿਨਾਂ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦਾ ਲਿਆ ਗਿਆ ਹੈ।

ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 12 ਵਿੱਚ ਸੋਧ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਦੇ ਲਾਗੂ ਹੋਣ ਪਿੱਛੋਂ ਪੰਜਾਬ ਵਿੱਚ ਪੰਚਾਇਤੀ ਚੋਣ ਕਿਸੇ ਵੀ ਉਮੀਦਵਾਰ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ ਜਾ ਸਕੇਗੀ।

ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸੋਧ ਨੂੰ ਅੰਤਿਮ ਮਨਜ਼ੂਰੀ ਲਈ ਅਗਲੇ ਹਫ਼ਤੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ।

ਸੂਬੇ ਵਿੱਚ ਪੰਚਾਇਤੀ ਚੋਣਾਂ ਹੁਣ ਚੋਣ ਕਮਿਸ਼ਨ ਵੱਲੋਂ ਤੈਅ ਚੋਣ ਨਿਸ਼ਾਨਾਂ ’ਤੇ ਹੀ ਹੋਣਗੀਆਂ। ਦੱਸਣਯੋਗ ਹੈ ਕੀ ਪਹਿਲਾਂ ਪੰਚਾਇਤੀ ਚੋਣਾਂ ਵਿੱਚ ਉਮੀਦਵਾਰਾਂ ਨੂੰ ਰਾਜਨੀਤਿਕ ਪਾਰਟੀ ਵੱਲੋਂ ਉਨ੍ਹਾਂ ਦੇ ਚੋਣ ਨਿਸ਼ਾਨਾਂ ’ਤੇ ਚੋਣ ਲੜਨ ਦੀ ਖੁੱਲ੍ਹ ਸੀ।

Related posts

ਗੁਰੂਗ੍ਰਾਮ ’ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 11 ਗ੍ਰਿਫਤਾਰ

On Punjab

ਤਾਲਿਬਾਨ ਨੇ ਗਰਭਵਤੀ ਪੁਲਿਸ ਅਫਸਰ ਨੂੰ ਬੱਚਿਆਂ ਦੇ ਸਾਹਮਣੇ ਕੁੱਟਿਆ, ਫਿਰ ਮਾਰ ਦਿੱਤੀ ਗੋਲੀ, ਹੁਣ ਸਾਹਮਣੇ ਆਇਆ ਇਹ ਬਿਆਨ

On Punjab

ਇਮਤਿਹਾਨ ਤੋਂ ਬਚਣ ਲਈ ਨਾਮਵਰ ਸਕੂਲ ਦਾ ਨਾਬਾਲਗ ਘਰੋਂ ਭੱਜ ਕੇ ਕਰਨ ਲੱਗਾ ਮਜ਼ਦੂਰੀ

On Punjab