88.07 F
New York, US
August 5, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

ਨਵੀਂ ਦਿੱਲੀ-ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ’ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ’ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।

ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ’ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ‘‘ਉਥੇ (ਬੰਗਲਾਦੇਸ਼) ਹਿੰਦੂਆਂ ‘ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਇਹ ਗਲਤ ਸੀ… ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।”

ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।

Related posts

ਵਾਇਸ ਆਫ ਅਮਰੀਕਾ ਦੇ ਮੁਖੀ ਨੂੰ ਅਸਤੀਫ਼ਾ ਦੇਣਾ ਪਿਆ

On Punjab

American President Joe Biden: ਬਾਈਡਨ ਪ੍ਰਸ਼ਾਸਨ ’ਚ ਅੱਧੀ ਆਬਾਦੀ ਦਾ ਦਬਦਬਾ, ਮਹਿਲਾ ਹਿੱਸੇਦਾਰੀ ਦਾ ਬਣਾਇਆ ਰਿਕਾਰਡ

On Punjab

ਬੀਜੇਪੀ ਵਿਧਾਇਕ ਦਾ ਸ਼ਰਮਨਾਕ ਕਾਰਾ: ਪਾਣੀ ਮੰਗਣ ‘ਤੇ ਔਰਤ ਨੂੰ ਲੱਤਾਂ-ਮੁੱਕਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

On Punjab