PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮਨੀਪੁਰ: ਅਤਿਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਚਾਰ ਜ਼ਖ਼ਮੀ

ਇੰਫਾਲ-ਇੰਫਾਲ ਪੂਰਬੀ ਜ਼ਿਲ੍ਹੇ ਦੇ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ’ਚ ਸ਼ਨਿੱਚਰਵਾਰ ਨੂੰ ਸ਼ੱਕੀ ਅਤਿਵਾਦੀਆਂ ਵਲੋਂ ਕੀਤੀ ਗੋਲੀਬਾਰੀ ’ਚ ਇਕ ਟੀਵੀ ਪੱਤਰਕਾਰ ਅਤੇ ਇਕ ਸੁਰੱਖਿਆ ਕਰਮਚਾਰੀ ਸਮੇਤ ਘੱਟੋ-ਘੱਟ ਚਾਰ ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਪਹਾੜੀ ਚੋਟੀ ਤੋਂ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿਚ ਇਕ ਸਥਾਨਕ ਟੀਵੀ ਪੱਤਰਕਾਰ, ਇਕ ਸੁਰੱਖਿਆ ਕਰਮਚਾਰੀ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ।

ਜਾਣਾਕਰੀ ਅਨੁਸਾਰ ਟੀਵੀ ਪੱਤਰਕਾਰ ਐਲ. ਕਬੀਚੰਦਰ ਦੇ ਖੱਬੇ ਪੱਟ ’ਤੇ ਗੋਲੀ ਲੱਗੀ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ’ਚ ਵਾਧੂ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਕੀ ਅਤਿਵਾਦੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦੇ ਹਾਂ। ਇਹ ਕਾਇਰਤਾਪੂਰਨ ਹਮਲਾ ਬੇਕਸੂਰਾਂ, ਸ਼ਾਂਤੀ ਅਤੇ ਸਦਭਾਵਨਾ ’ਤੇ ਹਮਲਾ ਹੈ।

Related posts

PM ਮੋਦੀ ਇਸ ਵਾਰ ਕਿਸੇ ਵੀ ਹੋਲੀ ਸਮਾਰੋਹ ‘ਚ ਨਹੀਂ ਲੈਣਗੇ ਹਿੱਸਾ, ਟਵੀਟ ਕਰ ਦਿੱਤੀ ਜਾਣਕਾਰੀ

On Punjab

ਪੰਜਾਬ ਸਰਕਾਰ ਵੱਲੋਂ ਉਦਯੋਗ ਕ੍ਰਾਂਤੀ ਪਹਿਲਕਦਮੀ ਦਾ ਆਗ਼ਾਜ਼, ਸਨਅਤਾਂ ਲਾਉਣੀਆਂ ਸੌਖੀਆਂ ਹੋਣਗੀਆਂ

On Punjab

ਭਾਰਤ-ਚੀਨ ਵਿਚਾਲੇ ਹਿੰਸਕ ਝੜਪ ਬਾਰੇ ਵੱਡਾ ਖੁਲਾਸਾ, ਸਾਬਕਾ ਫੌਜ ਮੁਖੀ ਨੇ ਦੱਸੀ ਹੈਰਾਨੀਜਨਕ ਕਹਾਣੀ

On Punjab