PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸੰਘਣੀ ਧੁੰਦ ਕਾਰਨ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ

ਨਵੀਂ ਦਿੱਲੀ-ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਅਤੇ ਠੰਢ ਜ਼ੋਰ ਫੜਨ ਲੱਗ ਪਈ ਹੈ। ਭਾਵੇਂ ਦੋ ਦਿਨ ਰੁਕ-ਰੁਕ ਕੇ ਮੀਂਹ ਵੀ ਪਿਆ ਫੇਰ ਵੀ ਅੱਜ ਕਈ ਥਾਵਾਂ ’ਤੇ ਧੁੰਦ ਪਈ। ਇਸ ਕਾਰਨ ਰੇਲ, ਹਵਾਈ ਅਤੇ ਸੜਕੀ ਆਵਾਜਾਈ ਪ੍ਰਭਾਵਿਤ ਹੋਈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਅੱਜ ਕੌਮੀ ਰਾਜਧਾਨੀ ਵਿੱਚ ਘੱਟੋ ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਤਾਪਮਾਨ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਹੈ। ਆਈਐੱਮਡੀ ਨੇ ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ। ਸਵੇਰੇ ਸੰਘਣੀ ਧੁੰਦ ਕਾਰਨ ਕਈ ਹਵਾਈ ਉਡਾਣਾਂ ਅਤੇ ਰੇਲਾਂ ਦੀ ਆਵਾਜਾਈ ਪ੍ਰਭਾਵਿਤ ਹੋਈ। ਘੱਟ ਦਿਖਣ ਦੀ ਤੀਬਰਤਾ ਕਾਰਨ ਦਿੱਲੀ ਦੇ ਕੌਮੀ ਹਵਾਈ ਅੱਡੇ ’ਤੇ ਕਈ ਉਡਾਣਾਂ ਦੇਰ ਨਾਲ ਚੱਲੀਆਂ, ਇਸ ਕਾਰਨ ਕਾਫ਼ੀ ਯਾਤਰੀਆਂ ਨੂੰ ਖੱਜਲਖੁਆਰ ਹੋਣਾ ਪਿਆ। ਸੰਘਣੀ ਧੁੰਦ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ।

ਇਸ ਕਾਰਨ ਕਈ ਰੇਲਾਂ ਦੇਰ ਨਾਲ ਚੱਲੀਆਂ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਸਵੇਰੇ ਨੌਂ ਵਜੇ ਹਵਾ ਦੀ ਗੁਣਵੱਤਾ ਸੂਚਕ ਅੰਕ (ਏਕਿਊਆਈ) 274 ਦਰਜ ਕੀਤੀ ਗਈ। ਧੁੰਦ ਕਾਰਨ ਸੜਕੀ ਆਵਜਾਈ ਦੌਰਾਨ ਵਾਹਨ ਚਾਲਕ ਦਿਨੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਵਧਦੇ ਦੇਖੇ ਗਏ। ਵਾਹਨਾਂ ਦੀ ਰਫ਼ਤਾਰ ਵੀ ਆਮ ਨਾਲੋਂ ਘੱਟ ਸੀ। ਠੰਢ ਅਤੇ ਧੁੰਦ ਕਾਰਨ ਬਾਜ਼ਾਰਾਂ ਵਿੱਚ ਵੀ ਚਹਿਲ ਪਹਿਲ ਘੱਟ ਹੀ ਦਿਖਾਈ ਦਿੱਤੀ।

Related posts

PSL 2023 Final: ਲਾਹੌਰ ਕਲੰਦਰਸ ਤੇ ਮੁਲਤਾਨ ਸੁਲਤਾਨ ਵਿਚਾਲੇ ਹੋਵੇਗਾ ਫਾਈਨਲ ਮੁਕਾਬਲਾ, ਜਾਣੋ ਕੀ ਹੋ ਸਕਦੀ ਹੈ ਪਲੇਇੰਗ 11

On Punjab

ਕੱਸ਼ਤੀ ਤੇ ਕਿਨਾਰਾ

Pritpal Kaur

Gurdas Maan ਨੇ ਸਿੱਖ ਭਾਈਚਾਰੇ ਦੇ ਸਾਹਮਣੇ ਜੋੜੇ ਹੱਥ, ਬੋਲੇ, ਮੈਂ ਕੰਨ ਫੜ ਕੇ ਆਪਣੀ ਗਲਤੀ ਦੀ ਮਾਫੀ ਮੰਗਦਾ ਹਾਂ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਹਮੇਸ਼ਾ ਹੀ ਆਪਣੀ ਆਵਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਉਸ ਦੇ ਗੀਤਾਂ ਵਿਚ ਇਕ ਵੱਖਰੀ ਤਰ੍ਹਾਂ ਦੀ ਸ਼ਾਂਤੀ ਹੈ। ਹਾਲਾਂਕਿ ਸਿੰਗਰ ਆਪਣੇ ਬਿਆਨਾਂ ਕਾਰਨ ਕਈ ਵਾਰ ਵਿਵਾਦਾਂ ‘ਚ ਵੀ ਰਹਿ ਚੁੱਕੇ ਹਨ।

On Punjab