36.12 F
New York, US
January 22, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮਾਲ ਮੰਤਰੀ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

ਬਠਿੰਡਾ-ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਅਤੇ ਵੱਖ-ਵੱਖ ਸ਼ਾਖ਼ਾਵਾਂ ਦਾ ਨਿਰੀਖ਼ਣ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਦੇ ਦਫ਼ਤਰਾਂ ਵਿੱਚ ਆਨ-ਲਾਈਨ ਨਿਗਰਾਨੀ ਲਈ ਲੱਗੇ ਜ਼ਿਆਦਾਤਰ ਸੀਸੀਟੀਵੀ ਕੈਮਰਿਆਂ ਦੇ ਬੰਦ ਹੋਣ ਦਾ ਸਖ਼ਤ ਨੋਟਿਸ ਲੈਂਦਿਆਂ, ਇਨ੍ਹਾਂ ਨੂੰ ਫੌਰੀ ਠੀਕ ਕਰਵਾਏ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ।

ਕੈਬਨਿਟ ਮੰਤਰੀ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਅਤੇ ਵੇਚਣ ਵਾਲੀ ਦੋਵਾਂ ਹੀ ਧਿਰਾਂ ਦਾ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਦਿੱਤੇ ਸੀਸੀਟੀਵੀ ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। ਫ਼ਰਦ ਕੇਂਦਰ ਦੇ ਨਿਰੀਖ਼ਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਨ ਦੇਣਾ ਅਤੇ ਉਸ ਦਾ ਕੰਮ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਕੋਈ ਵੀ ਇੰਤਕਾਲ ਬਕਾਇਆ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਹੁਕਮ ਦਿੱਤੇ ਕਿ ਦਫ਼ਤਰੀ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬੈਠਣ ਤੇ ਪੀਣ ਵਾਲੇ ਪਾਣੀ ਆਦਿ ਦਾ ਢੁੱਕਵਾਂ ਪ੍ਰਬੰਧ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਰਜਿਸਟਰੀ ਬਰਾਂਚ ਦਾ ਨਿਰੀਖ਼ਣ ਵੀ ਕੀਤਾ।

ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ’ਚ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਹਤਰ ਅਤੇ ਸਮਾਂਬੱਧ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਥੋੜ੍ਹੀ ਬਹੁਤ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

Related posts

ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਅਗਾਊਂ ਜ਼ਮਾਨਤ ਅਰਜ਼ੀ ਖਾਰਿਜ਼

On Punjab

ਇਮਰਾਨ ਖਾਨ ਅਤੇ ਪਤਨੀ ਬੁਸ਼ਰਾ ਨੂੰ ਗੈਰ-ਇਸਲਾਮਿਕ ਵਿਆਹ ਮਾਮਲੇ ‘ਚ 7 ਸਾਲ ਦੀ ਸਜ਼ਾ

On Punjab

Video: ਹੜ੍ਹ ‘ਚ ਰੁੜ੍ਹਿਆ ਪੁਲ, ਪੁਲਿਸ ਵਾਲੇ ਪਾਉਂਦੇ ਰਹੇ ਰੌਲਾ, ਜਾਣੋ ਕਿੱਥੇ ਦਾ ਹੈ ਪੂਰਾ ਮਾਮਲਾ

On Punjab