PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇ

ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਲਈ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਚੰਡੀਗੜ੍ਹ ਪਹੁੰਚ ਗਏ ਹਨ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਮੰਤਰੀ ਜੋਸ਼ੀ ਦਾ ਚੰਡੀਗੜ੍ਹ ਪੁੱਜਣ ਉਤੇ ਇੱਥੇ ਨਿੱਜੀ ਹੋਟਲ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਵਜ਼ੀਰਾਂ ਨੇ ਕੇਂਦਰੀ ਮੰਤਰੀ ਨਾਲ ਕਿਸਾਨੀ ਮਸਲਿਆਂ ’ਤੇ ਗੱਲਬਾਤ ਕੀਤੀ।ਇਹ ਮੀਟਿੰਗ ਸ਼ਾਮ ਨੂੰ ਪੰਜ ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ‘ਮਗਸਿਪਾ’ ਵਿਚ ਸ਼ੁਰੂ ਹੋ ਰਹੀ ਹੈ।

ਕਿਸਾਨਾਂ ਦੀ ਕੇਂਦਰੀ ਪੈਨਲ ਨਾਲ ਬੈਠਕ ਅੱਜ, ਡੱਲੇਵਾਲ ਐਂਬੂਲੈਂਸ ਰਾਹੀਂ ਚੰਡੀਗੜ੍ਹ ਰਵਾਨਾ-ਗ਼ੌਰਤਬਲ ਹੈ ਕਿ ਇਸ ਮੀਟਿੰਗ ਵਿਚ ਹਿੱਸਾ ਲੈਣ ਲਈ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਪਹਿਲਾਂ ਹੀ ਸ਼ੰਭੂ ਤੇ ਖਨੌਰੀ ਮੋਰਚਿਆਂ ਤੋਂ ਚੰਡੀਗੜ੍ਹ ਲਈ ਚਾਲੇ ਪਾ ਚੁੱਕੇ ਹਨ। ਉਨ੍ਹਾਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਕਰਨਗੇ। ਡੱਲੇਵਾਲ ਖਨੌਰੀ ਬਾਰਡਰ ਤੋਂ ਸਵੇਰੇ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਏ ਸਨ।

Related posts

ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਮੁੜ ਖੁੱਲ੍ਹੇ

On Punjab

ਸ਼ੇਅਰ ਬਜ਼ਾਰ ਦੀ ਤੇਜ਼ੀ ਨਾਲ ਸ਼ੁਰੂਆਤ, ਸੈਂਸੈਕਸ 74,600 ਪਾਰ

On Punjab

‘ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ’ ਨੂੰ ਤਾਲੇ ਲਗਾਉਣ ਦੀ ਤਾਕ ‘ਚ ਪ੍ਰਬੰਧਕ!

Pritpal Kaur