74.35 F
New York, US
September 9, 2026
PreetNama
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politics

ਇੱਕ ਰੋਜ਼ਾ ਦਰਜਾਬੰਦੀ ’ਚ ਕੋਹਲੀ ਚੌਥੇ ਸਥਾਨ ’ਤੇ

ਦੁਬਈ-ਭਾਰਤ ਦਾ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਚੈਂਪੀਅਨਜ਼ ਟਰਾਫੀ ਸੈਮੀਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਮੈਚ ਜੇਤੂ 84 ਦੌੜਾਂ ਬਣਾਉਣ ਮਗਰੋਂ ਬੱਲੇਬਾਜ਼ਾਂ ਦੀ ਆਈਸੀਸੀ ਇੱਕ ਰੋਜ਼ਾ ਦਰਜਾਬੰਦੀ ਵਿੱਚ ਅੱਜ ਇੱਕ ਸਥਾਨ ਉੱਪਰ ਚੌਥੇ ਸਥਾਨ ’ਤੇ ਪਹੁੰਚ ਗਿਆ ਹੈ। ਹਾਲਾਂਕਿ ਕਪਤਾਨ ਰੋਹਿਤ ਸ਼ਰਮਾ ਦੋ ਸਥਾਨ ਹੇਠਾਂ ਖਿਸਕ ਕੇ ਪੰਜਵੇਂ ਸਥਾਨ ’ਤੇ ਚਲਾ ਗਿਆ ਹੈ। ਭਾਰਤ ਦਾ ਉਪ ਕਪਤਾਨ ਅਤੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਪਹਿਲੇ ਸਥਾਨ ’ਤੇ ਬਰਕਰਾਰ ਹੈ, ਜਦਕਿ ਪਾਕਿਸਤਾਨ ਦਾ ਬਾਬਰ ਆਜ਼ਮ ਦੂਜੇ ਸਥਾਨ ’ਤੇ ਕਾਬਜ਼ ਹੈ। ਅਕਸ਼ਰ ਪਟੇਲ ਹਰਫਨਮੌਲਾ ਖਿਡਾਰੀਆਂ ਦੀ ਦਰਜਾਬੰਦੀ ਵਿੱਚ 13ਵੇਂ ਸਥਾਨ ’ਤੇ ਪਹੁੰਚ ਗਿਆ ਹੈ।

Related posts

ਜਰਮਨੀ ‘ਚ 20 ਦਸੰਬਰ ਤਕ ਮਿੰਨੀ ਲਾਕਡਾਊਨ, ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦਾ ਪ੍ਰਕੋਪ ਵਧਿਆ

On Punjab

ਯਮੁਨਾ ਨੂੰ ‘ਜ਼ਹਿਰੀਲਾ’ ਕਰਨ ਦੇ ਦਾਅਵੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ‘ਆਪ’ ’ਤੇ ਹਮਲਾ

On Punjab

ਹਿਮਾਚਲ ਵਿਚ ਭਾਰੀ ਮੀਂਹ ਮਗਰੋਂ ਚਾਰ ਜ਼ਿਲ੍ਹਿਆਂ ’ਚ ਸਕੂਲ ਬੰਦ; ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਯੈਲੋ ਅਲਰਟ

On Punjab