PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬੰਬ ਦੀ ਧਮਕੀ ਨਿਊ ਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀ

ਨਵੀਂ ਦਿੱਲੀ- ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਬੰਬ ਦੀ ਧਮਕੀ ਮਿਲਣ ਮਗਰੋਂ ਸੋਮਵਾਰ ਸਵੇਰੇ ਮੁੰਬਈ ਪਰਤ ਆਈ ਹੈ। ਜਹਾਜ਼ ਵਿਚ 320 ਤੋਂ ਵਧ ਵਿਅਕਤੀ ਸਵਾਰ ਸਨ। ਉਡਾਣ ਦੇ ਮੁੰਬਈ ਹਵਾਈ ਅੱਡੇ ’ਤੇ ਸੁਰੱਖਿਅਤ ਉਤਰਨ ਮਗਰੋਂ ਸੁਰੱਖਿਆ ਏਜੰਸੀਆਂ ਵੱਲੋਂ ਨੇਮਾਂ ਮੁਤਾਬਕ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਏਅਰ ਇੰਡੀਆ ਨੇ ਇਕ ਬਿਆਨ ਵਿਚ ਕਿਹਾ, ‘‘ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ (ਜੇਐਫਕੇ) ਜਾ ਰਹੀ ਉਡਾਣ ਏਆਈ119 ਜਦੋਂ ਹਵਾ ਵਿਚ ਸੀ ਤਾਂ ਸੰਭਾਵੀ ਸੁਰੱਖਿਆ ਖ਼ਤਰੇ ਬਾਰੇ ਪਤਾ ਲੱਗਾ।

ਸੂਤਰਾਂ ਨੇ ਕਿਹਾ ਕਿ ਬੰਬ ਦੀ ਧਮਕੀ ਮਿਲੀ ਸੀ ਤੇ ਜਹਾਜ਼ ਦੇ ਇਕ ਪਖਾਨੇ ’ਚੋਂ ਇਕ ਨੋਟ ਵੀ ਮਿਲਿਆ ਸੀ। ਸੂਤਰਾਂ ਵਿਚੋਂ ਇਕ ਨੇ ਕਿਹਾ ਕਿ ਜਹਾਜ਼ ’ਤੇ 322 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚ 19 ਅਮਲੇ ਦੇ ਮੈਂਬਰ ਸਨ।

ਏਅਰਲਾਈਨ ਮੁਤਾਬਕ ਜਹਾਜ਼ ਸਥਾਨਕ ਸਮੇਂ ਮੁਤਾਬਕ 10:25 ਵਜੇਂ ਮੁੰਬਈ ਵਿਚ ਸੁਰੱਖਿਅਤ ਉਤਰ ਗਿਆ। ਜਹਾਜ਼ ਹੁਣ 11 ਮਾਰਚ ਨੂੰ ਸਵੇਰੇ ਪੰਜ ਵਜੇ ਉਡਾਣ ਭਰੇਗਾ। ਸਾਰੇ ਯਾਤਰੀਆਂ ਨੂੰ ਹੋਟਲ ਵਿਚ ਠਹਿਰ, ਭੋਜਨ ਤੋ ਹੋਰ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ।

Related posts

ਗੰਢਿਆਂ ਮਗਰੋਂ ਟਮਾਟਰਾਂ ਨੂੰ ਚੜ੍ਹਿਆ ਗੁੱਸਾ, ਹਫਤੇ ‘ਚ ਦੁੱਗਣੀ ਕੀਮਤ

On Punjab

ਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾ

On Punjab

ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ! ਪਹਿਲਾਂ ਕਾਨੂੰਨ ਵਿਵਸਥਾ ਨੂੰ ਤਾਂ ਕੰਟਰੋਲ ਕਰ ਲਵੋ, ਫਿਰ ਕਰਵਾ ਲਿਓ ‘ਨਿਵੇਸ਼ ਸੰਮੇਲਨ’

On Punjab