PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਅਮਰੀਕਾ ਦੀਆਂ ਟੈਰਿਫ ਧਮਕੀਆਂ ਦੀ ਫਰਵਰੀ ’ਚ ਭਾਰਤੀ ਬਰਾਮਦਾਂ ਨੂੰ ਪਈ ਮਾਰ’

ਚੰਡੀਗੜ੍ਹ- ਇੱਕ ਸਰਕਾਰੀ ਸੂਤਰ ਨੇ ਕਿਹਾ ਕਿ ਫਰਵਰੀ ਮਹੀਨੇ ਦੌਰਾਨ ਭਾਰਤੀ ਬਰਾਮਦਾਂ ਉਤੇ ਅਮਰੀਕੀ ਟੈਰਿਫ ਧਮਕੀਆਂ ਦਾ ਮਾੜਾ ਅਸਰ ਪਿਆ ਹੈ। ਭਾਰਤ ਵਿਸ਼ਵਵਿਆਪੀ ਅਨਿਸ਼ਚਿਤਤਾ ਦੇ ਵਿਚਕਾਰ ਬਰਾਮਦਕਾਰਾਂ ਨੂੰ ਪ੍ਰੋਤਸਾਹਨ ਦੇਣ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਦਾ ਫੈਸਲਾ ਇੱਕ ਮਹੀਨੇ ਦੇ ਅੰਦਰ-ਅੰਦਰ ਹੋਣ ਦੀ ਉਮੀਦ ਹੈ। ਇਹ ਰਿਪੋਰਟ ਖ਼ਬਰ ਏਜੰਸੀ ਰਾਇਟਰਜ਼ ਨੇ ਜਾਰੀ ਕੀਤੀ ਹੈ।

ਇੱਕ ਸਰਕਾਰੀ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਵਿਸ਼ਵਵਿਆਪੀ ਵਪਾਰ ਅਨਿਸ਼ਚਿਤਤਾ ਅਤੇ ਡੋਨਲਡ ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕਾ ਨੂੰ ਭੇਜੇ ਗਏ ਸ਼ਿਪਮੈਂਟਾਂ ‘ਤੇ ਟੈਰਿਫ ਦੇ ਸੰਭਾਵੀ ਪ੍ਰਭਾਵ ਦੇ ਵਿਚਕਾਰ ਭਾਰਤ ਆਪਣੇ ਬਰਾਮਦਕਾਰਾਂ ਨੂੰ ਨਵੀਆਂ ਹੱਲਾਸ਼ੇਰੀਆਂ ਦੇਣ ‘ਤੇ ਵਿਚਾਰ ਕਰ ਰਿਹਾ ਹੈ।

ਅਮਰੀਕਾ ਅਤੇ ਯੂਰਪੀ ਯੂਨੀਅਨ ਵਰਗੇ ਵਪਾਰਕ ਭਾਈਵਾਲਾਂ ਦੁਆਰਾ ਅਪਣਾਈਆਂ ਜਾ ਰਹੀਆਂ ਹਮਲਾਵਰ ਨੀਤੀਆਂ ਕਾਰਨ ਭਾਰਤੀ ਬਰਾਮਦਕਾਰਾਂ ‘ਤੇ ਦਬਾਅ ਵਧ ਰਿਹਾ ਹੈ।

ਇੱਕ ਸਮਾਗਮ ਦੌਰਾਨ ਵੱਖਰੇ ਤੌਰ ’ਤੇ ਗੱਲ ਕਰਦਿਆਂ ਇਸ ਅਧਿਕਾਰੀ ਨੇ ਕਿਹਾ, ‘‘ਸਰਕਾਰ ਵੱਲੋਂ ਇੱਕ ਮਹੀਨੇ ਦੇ ਅੰਦਰ ਬਰਾਮਦਕਾਰਾਂ ਨੂੰ ਪ੍ਰੋਤਸਾਹਨ ਦੇਣ ਬਾਰੇ ਫੈਸਲਾ ਲੈਣ ਦੀ ਉਮੀਦ ਹੈ ਅਤੇ 1 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਸਾਲ ਲਈ ਬਜਟ ਵਿੱਚ ਫੰਡ ਪਹਿਲਾਂ ਹੀ ਅਲਾਟ ਕਰ ਦਿੱਤੇ ਗਏ ਹਨ।’’

Related posts

ਭਾਰਤ ਕੋਲ ਬਥੇਰਾ ਪੈਸਾ ਹੈ: ਟਰੰਪ

On Punjab

ਹਰਿਆਣਾ ਦੇ ਮੁੱਖ ਮੰਤਰੀ ਦਾ ਕੈਪਟਨ ‘ਤੇ ਪਲਟਵਾਰ, ਜ਼ਿੰਦਗੀਆਂ ਖ਼ਤਰੇ ‘ਚ ਨਾ ਪਾਉਣ ਦੀ ਸਲਾਹ

On Punjab

Fresh Snowfall In Manali : ਤਾਜ਼ੀ ਬਰਫ਼ਬਾਰੀ ਨਾਲ ਚਮਕੇ ਮਨਾਲੀ ਤੇ ਲਾਹੌਲ ਦੇ ਪਹਾੜ, ਤਸਵੀਰਾਂ ਦੇਖ ਕੇ ਰੂਹ ਹੋ ਜਾਵੇਗੀ ਖੁਸ਼

On Punjab