83.48 F
New York, US
August 4, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੋਦੀ ਨੇ ਸ਼ਾਹ ਨੂੰ ਢੁਕਵੇਂ ਕਦਮ ਚੁੱਕਣ ਤੇ ਜੰਮੂ-ਕਸ਼ਮੀਰ ਦਾ ਦੌਰਾ ਕਰਨ ਲਈ ਕਿਹਾ

ਨਵੀਂ ਦਿੱਲੀ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਾਲਾਤ ਨਾਲ ਨਜਿੱਠਣ ਲਈ ਸਾਰੇ ਢੁਕਵੇਂ ਕਦਮ ਚੁੱਕਣ ਲਈ ਕਿਹਾ।

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਸ਼ਾਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦੌਰਾ ਕਰਨ ਲਈ ਵੀ ਕਿਹਾ ਹੈ। ਗ਼ੌਰਤਲਬ ਹੈ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪ੍ਰਮੁੱਖ ਸੈਲਾਨੀ ਕੇਂਦਰ ਪਹਿਲਗਾਮ ਦੇ ਵਿਚ ਦਹਿਸ਼ਤਗਰਦਾਂ ਨੇ ਮੰਗਲਵਾਰ ਨੂੰ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ, ਜਿਸ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਅਤੇ ਘੱਟੋ-ਘੱਟ ਵਿਅਕਤੀ 20 ਜ਼ਖਮੀ ਹੋ ਗਏ।

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਮੌਤਾਂ ਦੀ ਗਿਣਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਅਬਦੁੱਲਾ ਨੇ ਐਕਸ ‘ਤੇ ਕੀਤੀ ਇੱਕ ਪੋਸਟ ਵਿੱਚ ਕਿਹਾ, “ਇਹ ਹਮਲਾ ਹਾਲ ਹੀ ਦੇ ਸਾਲਾਂ ਦੌਰਾਨ ਆਮ ਲੋਕਾਂ ‘ਤੇ ਕੀਤੇ ਗਏ ਕਿਸੇ ਵੀ ਹਮਲੇ ਨਾਲੋਂ ਕਿਤੇ ਵੱਡਾ ਹੈ।”

Related posts

Cyclone Yaas Updates: ਦਿਖਾਈ ਦੇਣ ਲੱਗੇ ਚੱਕਰਵਾਤੀ ਤੂਫ਼ਾਨ ‘ਯਾਸ’ ਦੇ ਤੇਵਰ, ਤੇਜ਼ ਹਵਾਵਾਂ ਨਾਲ ਸਮੁੰਦਰ ‘ਚ ਉਠੀਆਂ ਉੱਚੀਆਂ ਲਹਿਰਾਂ; ਰਾਹਤ ਕੈਂਪਾਂ ‘ਚ ਪਹੁੰਚੇ ਲੋਕ

On Punjab

CM ਮਾਨ ਸਾਹਿਬ ਪੰਜਾਬ ਨੂੰ ਕੇਜਰੀਵਾਲ ਦੇ ਹੱਥਾਂ ‘ਚ ਨਾ ਸੌਂਪ ਦਿਓ ਤੇ ਆਪਣੇ ਸੂਬੇ ‘ਚ ਲੋਕਾਂ ਲਈ ਕੰਮ ਕਰੋ : ਬੀਬੀ ਬਾਦਲ

On Punjab

ਰਾਹੁਲ ਗਾਂਧੀ ਦੋ ਰੋਜ਼ਾ ਫੇਰੀ ਲਈ ਅਹਿਮਦਾਬਾਦ ਪਹੁੰਚੇ

On Punjab