70.11 F
New York, US
August 4, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਵੇਂ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਕਵਾਇਦ ਸ਼ੁਰੂ

ਨਵੀਂ ਦਿੱਲੀ- ਨਵੇਂ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਕਵਾਇਦ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਗਠਿਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬੈਠਕ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਵੀ ਸ਼ਾਮਲ ਹੋਏ। ਮੀਟਿੰਗ ਸੋਮਵਾਰ ਸ਼ਾਮ ਨੂੰ ਇਥੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਹੋਈ।

ਚੇਤੇ ਰਹੇ ਕਿ ਮੌਜੂਦਾ ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਦਾ ਦੋ ਸਾਲ ਦਾ ਕਾਰਜਕਾਲ 25 ਮਈ ਨੂੰ ਸਮਾਪਤ ਹੋ ਰਿਹਾ ਹੈ। ਕਰਨਾਟਕ ਕੇਡਰ ਦੇ 1986 ਬੈਚ ਦੇ ਆਈਪੀਐਸ ਅਧਿਕਾਰੀ ਸੂਦ ਆਪਣੀ ਨਿਯੁਕਤੀ ਤੋਂ ਪਹਿਲਾਂ ਰਾਜ ਦੇ ਪੁਲੀਸ ਮੁਖੀ (ਡੀਜੀਪੀ) ਸਨ। ਉਨ੍ਹਾਂ ਨੇ 25 ਮਈ, 2023 ਨੂੰ ਪ੍ਰਮੁੱਖ ਜਾਂਚ ਏਜੰਸੀ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਸੀ।

ਕੇਂਦਰ ਸਰਕਾਰ ਵੱਲੋਂ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਤਿੰਨ ਮੈਂਬਰੀ ਕਮੇਟੀ ਦੀ ਸਿਫ਼ਾਰਸ਼ ’ਤੇ ਕੀਤੀ ਜਾਂਦੀ ਹੈ, ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਕਰਦੇ ਹਨ, ਇਸ ਵਿੱਚ ਦੋ ਹੋਰਨਾਂ ਮੈਂਬਰਾਂ ਵਜੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ ਸ਼ਾਮਲ ਹੁੰਦੇ ਹਨ।

Related posts

ਯਾਤਰੀਆਂ ਨੇ ਲਗਾਇਆ ਜਹਾਜ਼ ਨੂੰ ਧੱਕਾ

On Punjab

Navjot Singh Sidhu on Sacrilege: ਨਵਜੋਤ ਸਿੰਘ ਸਿੱਧੂ ਨੇ ਕਿਹਾ- ਬੇਅਦਬੀ ਕਰਨ ਵਾਲਿਆਂ ਨੂੰ ਲੋਕਾਂ ਸਾਹਮਣੇ ਫਾਂਸੀ ਦਿੱਤੀ ਜਾਵੇ

On Punjab

ਕਿਉਂ ਸਾਨੂੰ ਤੜਫਾਈ ਜਾਨਾ

Pritpal Kaur