PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼

ਅਮਰੀਕੀ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਵਪਾਰਕ ਗੋਲਮੇਜ਼ ਸਮਾਗਮ ਦੌਰਾਨ ਭਾਰਤ ਵਿਚ ਐਪਲ ਦੇ ਵਧਦੇ ਉਤਪਾਦਨ ’ਤੇ ਇਤਰਾਜ਼ ਜਤਾਇਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਐਪਲ ਦੇ ਸੀਈਓ ਟਿਮ ਕੁੱਕ ਨੂੰ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਭਾਰਤ ਵਿਚ ਆਪਣੇ ਨਿਰਮਾਣ ਕਾਰਜਾਂ ਦਾ ਵਿਸਥਾਰ ਨਾ ਕਰਨ, ਇਸ ਨਾਲ ਅਮਰੀਕਾ ਵਿਚ ਨੌਕਰੀਆਂ ’ਤੇ ਅਸਰ ਪਵੇਗਾ।

ਟਰੰਪ ਨੇ ਕਿਹਾ,‘ ਮੈਂ ਟਿਮ ਕੁੱਕ ਨੂੰ ਕਿਹਾ ਕਿ ਉਹ ਭਾਰਤ ਵਿਚ ਵਿਸਥਾਰ ਕਰਨ ਜਾ ਰਹੇ ਹਨ ਤੇ ਅਮਰੀਕਾ ਨੂੰ ਲਗਦਾ ਹੈ ਕਿ ਇਸ ਦੀ ਕੋਈ ਲੋੜ ਨਹੀਂ। ਅਸੀਂ ਨਹੀਂ ਚਾਹੁੰਦੇ ਕਿ ਉਹ ਭਾਰਤ ਵਿਚ ਵਿਸਥਾਰ ਕਰਨ। ਟਰੰਪ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਐਪਲ ਦੇ ਸੀਈਓ ਟਿਮ ਕੁੱਕ ਨੇ ਹਾਲ ਹੀ ਵਿਚ ਕਿਹਾ ਸੀ ਕਿ ਹੁਣ ਅਮਰੀਕਾ ਵਿਚ ਵਿਕਣ ਵਾਲੇ ਪੰਜਾਹ ਫੀਸਦੀ ਆਈਫੋਨ ਭਾਰਤ ਵਿਚ ਬਣਾਏ ਜਾ ਰਹੇ ਹਨ।

Related posts

Covid India Updates: ਏਮਜ ਨਿਰਦੇਸ਼ਕ ਡਾ: ਰਣਦੀਪ ਗੁਲੇਰੀਆ ਦਾ ਦਾਅਵਾ, ਭਵਿੱਖ ‘ਚ ਬੱਚਿਆ ‘ਚ ਨਹੀਂ ਹੋਵੇਗਾ ਗੰਭੀਰ ਇਨਫੈਕਸ਼ਨ

On Punjab

ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ’ਚ ਪੁੱਜੀ

On Punjab

ਬੇਅੰਤ ਸਿੰਘ ਕਤਲ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਜਗਤਾਰ ਹਵਾਰਾ ਦੀ ਪਟੀਸ਼ਨ ਦਾ ਵਿਰੋਧ

On Punjab