87.78 F
New York, US
July 17, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ  ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।
ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗ ਇਕ ਦੂਜੇ ਨਾਲ ਮਿਲ ਕੇ ਪੇਂਡੂ ਵਸੋਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ, ਪਿੰਡਾਂ ਵਿੱਚ ਵੱਸਦਾ ਹੈ ਅਤੇ ‘ਰੰਗਲੇ ਪੰਜਾਬ’ ਦਾ ਸੁਪਨਾ ਤਦ ਹੀ ਸਾਕਾਰ ਹੋ ਸਕਦਾ ਹੈ, ਜਦੋਂ ਪਿੰਡ ਸਾਫ-ਸੁਥਰੇ ਅਤੇ ਹਰੇ-ਭਰੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਖੇਤਰ ਵੱਲ ਪਹਿਲਾਂ ਤੋਂ ਹੀ ਵਿਸ਼ੇਸ਼ ਧਿਆਨ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸਰਬਪੱਖੀ ਵਿਕਾਸ ਰਾਹੀਂ ਮਾਡਲ ਸ਼ਹਿਰ ਵਜੋਂ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਉਚਿਤ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ ਜਲਦ ਹੀ ਵਿਸ਼ਵ-ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ, ਚੰਗੀਆਂ ਸੜਕਾਂ, ਸਾਫ ਤਲਾਬ ਅਤੇ ਨਹਿਰਾਂ ਰਾਹੀਂ ਸਿੰਚਾਈ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਵੱਡੇ ਪੈਮਾਨੇ ’ਤੇ ਯਤਨ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਕਾਸ ਲਈ ਪੈਸਿਆਂ ਦੀ ਕੋਈ ਘਾਟ ਨਹੀਂ ਅਤੇ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ, ਦੋਵਾਂ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਵਿਕਾਸ ਦੇ ਨਾਲ ਨਾਲ ਸੂਬੇ ਦੇ ਅਰਥਚਾਰੇ ਨੂੰ ਲੀਹ ’ਤੇ ਪਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਹੋ ਸਕੇ।
ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਪੰਚਾਇਤਾਂ ਵਿੱਚ 129 ਵਿਕਾਸ ਕਾਰਜਾਂ ਲਈ ਕੁੱਲ 13.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 93 ਕਾਰਜ 8.67 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ 36 ਕਾਰਜ 5.31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਅਤੇ ਜਲਦ ਪੂਰੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪੰਜ ਪਿੰਡ ਪੰਚਾਇਤਾਂ ਦੀ ਲੋੜ ਦੇ ਆਧਾਰ ’ਤੇ ਹੋਰ 32 ਵਿਕਾਸ ਕਾਰਜਾਂ ਲਈ 12.19 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਵੀ ਜਾਰੀ ਕੀਤੀ ਗਈ।

Related posts

ਜਾਪਾਨ ’ਚ ਕਿਰਾਏ ’ਤੇ ਕਾਰ ਲੈ ਕੇ ਲੋਕ ਕਰ ਰਹੇ ਨੇ ਆਹ ਕੰਮ

On Punjab

Tunnel in samba: ਬੀਐਸਐਫ ਨੂੰ ਮਿਲੀ 20 ਫੁੱਟ ਲੰਬੀ ਸੁਰੰਗ, ਰੇਤ ਨਾਲ ਭਰੀਆਂ ਬੋਰੀਆਂ ‘ਤੇ ਪਾਕਿਸਤਾਨ ਦੇ ਨਿਸ਼ਾਨ ਲਗਾਉਣ ਵਾਲੀ

On Punjab

ਨਵੀਂ ਜੋੜੀ ਦੇ ਵਿਆਹ ਦੀ ਰਿਸੈਪਸ਼ਨ ’ਚ ਪੁੱਤਰ ਨੇ ਵੀ ਕੀਤੀ ਸ਼ਿਰਕਤ, ਪਤਾ ਲੱਗਦਿਆਂ ਹੀ ਮੱਚ ਗਿਆ ਹੰਗਾਮਾ

On Punjab