74.37 F
New York, US
June 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਾਬਾਲਗ ਧੀ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਪਿਓ ਗ੍ਰਿਫ਼ਤਾਰ

ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਪਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕੇਰੀਆਂ ਦੇ ਐੱਸਐੱਚਓ ਜੋਗਿੰਦਰ ਸਿੰਘ ਦੇ ਅਨੁਸਾਰ ਇਹ ਮਾਮਲਾ ਲੜਕੀ ਦੀ ਮਾਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਸਾਹਮਣੇ ਆਇਆ। ਔਰਤ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਵਿਆਹ 2011 ਵਿੱਚ ਇੱਕ 40 ਸਾਲਾ ਵਿਅਕਤੀ ਨਾਲ ਹੋਇਆ ਅਤੇ ਉਨ੍ਹਾਂ ਦੇ ਦੋ ਬੱਚੇ( ਇੱਕ ਪੁੱਤਰ ਅਤੇ ਇੱਕ ਧੀ) ਹਨ। ਔਰਤ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਅਕਸਰ ਉਨ੍ਹਾਂ ਨਾਲ ਝਗੜਾ ਕਰਦਾ ਸੀ ਅਤੇ ਉਹ ਇਸ ਸਮੇਂ ਆਪਣੇ ਪੇਕੇ ਘਰ ਰਹਿ ਰਹੀ ਸੀ। ਪਰ 22 ਮਾਰਚ ਨੂੰ ਉਸ ਦਾ ਪਤੀ ਧੀ ਨੂੰ ਆਪਣੇ ਪਿੰਡ ਲੈ ਗਿਆ।

ਬਾਅਦ ਵਿਚ ਮਾਂ ਨਾਲ ਗੱਲਬਾਤ ਦੌਰਾਨ ਲੜਕੀ ਨੇ ਖੁਲਾਸਾ ਕੀਤਾ ਕਿ ਉਸ ਦਾ ਪਿਤਾ ਉਸ ਨੂੰ ਨਿਯਮਿਤ ਤੌਰ ’ਤੇ ਕੁੱਟਦਾ ਸੀ ਅਤੇ ਜਦੋਂ ਵੀ ਦਾਦਾ-ਦਾਦੀ ਘਰ ਮੌਜੂਦ ਨਹੀਂ ਹੁੰਦੇ ਸਨ ਤਾਂ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਪੁਲੀਸ ਅਧਿਕਾਰੀ ਜੋਗਿੰਦਰ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵੱਖ ਵੱਖ ਧਾਰਾਵਾਂ ਸਮੇਤ (POCSO) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Related posts

ਮਹਿਬੂਬਾ ਦੀ ਕੇਂਦਰ ਨੂੰ ਧਮਕੀ, ਨਾ ਲਓ ਸਬਰ ਦਾ ਇਮਤਿਹਾਨ, ਮਿਟ ਜਾਓਗੇ

On Punjab

ਮੈਂ ਲੋਕਤੰਤਰ ਵਾਸਤੇ ਗੋਲੀ ਖਾਧੀ: ਟਰੰਪ

On Punjab

UK PM Race: ਲਿਜ਼ ਟਰਸ ਨੇ ਕਿਹਾ, ਜੇਕਰ ਉਹ ਪ੍ਰਧਾਨ ਮੰਤਰੀ ਬਣੀ, ਤਾਂ ਆਰਥਿਕ ਰੈਗੂਲੇਟਰਾਂ ਦੀ ਭੂਮਿਕਾ ਬਦਲ ਜਾਵੇਗੀ; ਸੁਨਕ ਤੇ ਵੀ ਸਾਧਿਆ ਨਿਸ਼ਾਨਾ

On Punjab