PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜ਼ਿਮਨੀ ਚੋਣ: ਗੁਜਰਾਤ ’ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ’ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇ

ਚੰਡੀਗੜ੍ਹ- ਵਿਧਾਨ ਸਭਾ ਉਪ ਚੋਣ ਦਾ ਨਤੀਜਾ ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਦੋ ਸੀਟਾਂ ਆਮ ਆਦਮੀ ਪਾਰਟੀ ਤੇ ਇਕ ਸੀਟ ਭਾਜਪਾ ਨੇ ਜਿੱਤ ਲਈ ਹੈ ਜਦੋਂਕਿ ਇਕ ਇਕ ਸੀਟ ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਅੱਗੇ ਹਨ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਜੇਤੂ ਰਹੇ ਹਨ। ਉਨ੍ਹਾਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ। ਇੱਥੇ ਜ਼ਿਮਨੀ ਲਈ 14 ਉਮੀਦਵਾਰ ਮੈਦਾਨ ਵਿੱਚ ਸਨ। ਇਸ ਸਾਲ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਅਤੇ ਇੱਥੇ ਚੋਣ ਜ਼ਰੂਰੀ ਹੋ ਗਈ ਸੀ।

ਗੁਜਰਾਤ ਦੀ ਵਿਸਾਵਦਰ ਸੀਟ ’ਤੇ ਆਪ ਉਮੀਦਵਾਰ ਇਤਾਲੀਆ ਗੋਪਾਲ ਜੇਤੂ ਰਹੇ ਹਨ। ਇਤਾਲੀਆ ਨੇ ਭਾਜਪਾ ਉਮੀਦਵਾਰ ਕਿਰਿਤ ਪਟੇਲ ਨੂੰ 17554 ਵੋਟਾਂ ਦੇ ਫ਼ਰਕ ਨਾਲ ਹਰਾਇਆ। ਵਿਸਾਵਦਰ ਸੀਟ ਦਸੰਬਰ 2023 ਵਿੱਚ ਤਤਕਾਲੀ ‘ਆਪ’ ਵਿਧਾਇਕ ਭੂਪੇਂਦਰ ਭਯਾਨੀ ਦੇ ਅਸਤੀਫ਼ਾ ਦੇਣ ਅਤੇ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ।

ਗੁਜਰਾਤ ਦੀ ਕਾਡੀ ਸੀਟ ’ਤੇ ਭਾਜਪਾ ਦੇ ਰਾਜੇਂਦਰ ਚਾਵੜਾ ਜੇਤੂ ਰਹੇ। ਉਨ੍ਹਾਂ ਕਾਂਗਰਸ ਦੇ ਰਮੇਸ਼ ਚਾਵੜਾ ਨੂੰ 39452 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਅਨੁਸੂਚਿਤ ਜਾਤੀ (ਐਸਸੀ) ਉਮੀਦਵਾਰ ਲਈ ਰਾਖਵਾਂ ਕਾਡੀ ਹਲਕਾ ਫਰਵਰੀ ਵਿੱਚ ਭਾਜਪਾ ਵਿਧਾਇਕ ਕਰਸਨ ਸੋਲੰਕੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਿਆ ਸੀ।

ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਕਾਲੀਗੰਜ ਵਿਧਾਨ ਸਭਾ ਸੀਟ ਲਈ ਹੋਈ ਜ਼ਿਮਨੀ ਵਿੱਚ ਤ੍ਰਿਣਮੂਲ ਕਾਂਗਰਸ ਦੀ ਉਮੀਦਵਾਰ ਅਲੀਫ਼ਾ ਅਹਿਮਦ 13ਵੇਂ ਗੇੜ ਦੀ ਗਿਣਤੀ ਮਗਰੋਂ ਭਾਜਪਾ ਦੇ ਆਸ਼ੀਸ਼ ਘੋਸ਼ ਨਾਲੋਂ 29749 ਵੋਟਾਂ ਨਾਲ ਅੱਗੇ ਹੈ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ 13ਵੇਂ ਗੇੜ ਦੀ ਗਿਣਤੀ ਤੋਂ ਬਾਅਦ, ਤ੍ਰਿਣਮੂਲ ਕਾਂਗਰਸ ਦੀ ਉਮੀਦਵਾਰ ਅਲੀਫਾ ਅਹਿਮਦ ਨੂੰ 59329 ਵੋਟਾਂ ਮਿਲੀਆਂ, ਜਦੋਂ ਕਿ ਉਨ੍ਹਾਂ ਦੇ ਨਜ਼ਦੀਕੀ ਵਿਰੋਧੀ, ਕਾਂਗਰਸ ਉਮੀਦਵਾਰ ਕਾਬਿਲ ਉਦੀਨ ਸ਼ੇਖ, ਜਿਸ ਨੂੰ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀਪੀਆਈ-ਐਮ) ਦਾ ਸਮਰਥਨ ਪ੍ਰਾਪਤ ਹੈ, ਨੂੰ 19516 ਵੋਟਾਂ ਮਿਲੀਆਂ।

ਉੱਤਰੀ ਕੇਰਲਾ ਦੀ ਨੀਲਾਂਬੁਰ ਸੀਟ ‘ਤੇ, ਕਾਂਗਰਸ ਪਾਰਟੀ ਦੀ ਅਗਵਾਈ ਵਾਲਾ ਵਿਰੋਧੀ ਗਠਜੋੜ ਯੂਨਾਈਟਿਡ ਡੈਮੋਕਰੈਟਿਕ ਫਰੰਟ (ਯੂਡੀਐਫ) ਸੱਤਾਧਾਰੀ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਦੀ ਅਗਵਾਈ ਵਾਲੇ ਖੱਬੇ ਡੈਮੋਕਰੈਟਿਕ ਫਰੰਟ (ਐਲਡੀਐਫ) ਤੋਂ ਅੱਗੇ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, ਗਿਣਤੀ ਦੇ ਆਖਰੀ ਤੇ 19ਵੇਂ ਗੇੜ ਦੇ ਅੰਤ ’ਤੇ, ਯੂਡੀਐਫ ਉਮੀਦਵਾਰ ਆਰੀਆਦਾਨ ਸ਼ੌਕਤ ਸੱਤਾਧਾਰੀ ਸੀਪੀਆਈ-ਐਮ ਉਮੀਦਵਾਰ ਐਮ. ਸਵਰਾਜ ਤੋਂ 11077 ਵੋਟਾਂ ਨਾਲ ਅੱਗੇ ਹੈ। ਸ਼ੌਕਤ ਮਰਹੂਮ ਸੀਨੀਅਰ ਕਾਂਗਰਸੀ ਨੇਤਾ ਆਰੀਆਦਾਨ ਮੁਹੰਮਦ ਦੇ ਪੁੱਤਰ ਹਨ ਜਦੋਂ ਕਿ ਸਵਰਾਜ ਸੀਪੀਆਈ-ਐਮ ਰਾਜ ਸਕੱਤਰੇਤ ਦੇ ਮੈਂਬਰ ਹਨ। ਆਜ਼ਾਦ ਉਮੀਦਵਾਰ ਅਤੇ ਦੋ ਵਾਰ ਵਿਧਾਇਕ ਰਹੇ ਪੀ. ਵੀ. ਅਨਵਰ ਨੇ ਨੀਲਾਂਬੁਰ ਸੀਟ ‘ਤੇ ਹੋਈ ਜ਼ਿਮਨੀ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਕੇ ਯੂਡੀਐਫ ਅਤੇ ਐਲਡੀਐਫ ਦੋਵਾਂ ਨੂੰ ਹੈਰਾਨ ਕਰ ਦਿੱਤਾ।

Related posts

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਪੂਰਨ, ਦੇਸ਼-ਵਿਦੇਸ਼ ਦੀ ਸੰਗਤ ਨੇ ਭਰੀ ਹਾਜ਼ਰੀ

On Punjab

ਮੋਬਾਈਲ ਰੇਡੀਓ ਤਰੰਗਾਂ ਸੇਵਾਵਾਂ ਲਈ 96,000 ਕਰੋੜ ਰੁਪਏ ਦੀ ਸਪੈਕਟ੍ਰਮ ਨਿਲਾਮੀ ਲਗਪਗ 11,000 ਕਰੋੜ ਰੁਪਏ ਦੀਆਂ ਬੋਲੀਆਂ ਨਾਲ ਸਮਾਪਤ ਹੋ ਗਈ। ਸਰਕਾਰ ਨੇ ਇਸ ਨਿਲਾਮੀ ਵਿਚ 800 ਮੈਗਾਹਰਟਜ਼, 900 ਮੈਗਾਹਰਟਜ਼, 1,800 ਮੈਗਾਹਰਟਜ਼, 2,100 ਮੈਗਾਹਰਟਜ਼, 2,300 ਮੈਗਾਹਰਟਜ਼, 2,500 ਮੈਗਾਹਰਟਜ਼, 3,300 ਮੈਗਾਹਰਟਜ਼ ਅਤੇ 26 ਗੀਗਾਹਰਟਜ਼ ਸਪੈਕਟ੍ਰਮ ਬੈਂਡ ਦੀ ਪੇਸ਼ਕਸ਼ ਕੀਤੀ, ਜਿਸ ਦੀ ਮੂਲ ਕੀਮਤ 96238 ਕਰੋੜ ਰੁਪਏ ਹੈ। ਸੂਤਰ ਨੇ ਕਿਹਾ,‘ਸਵੇਰ ਦੇ ਸੈਸ਼ਨ ਵਿੱਚ ਕੋਈ ਨਵੀਂ ਬੋਲੀ ਨਹੀਂ ਆਈ। ਨਿਲਾਮੀ ਲਗਪਗ 11,000 ਕਰੋੜ ਰੁਪਏ ਦੀ ਬੋਲੀ ਦੇ ਨਾਲ ਖਤਮ ਹੋ ਗਈ ਹੈ।’ ਉਨ੍ਹਾਂ ਕਿਹਾ ਕਿ ਭਾਰਤੀ ਏਅਰਟੈੱਲ ਨਿਲਾਮੀ ਵਿੱਚ ਸਭ ਤੋਂ ਵੱਡੀ ਬੋਲੀ ਲਗਾਉਣ ਵਾਲੇ ਵਜੋਂ ਉੱਭਰੀ ਹੈ। ਆਖਰੀ ਨਿਲਾਮੀ 2022 ਵਿੱਚ ਹੋਈ ਸੀ, ਜੋ ਸੱਤ ਦਿਨਾਂ ਤੱਕ ਚੱਲੀ ਸੀ।

On Punjab

ਚੰਦਰਮਾ ਉੱਤੇ ਉਤਰਨ ਵਾਲੀ ਪਹਿਲੀ ਮਹਿਲਾ ਅਮਰੀਕੀ ਹੋਵੇਗੀ’

On Punjab