PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ’ਤੇ ਪਈ

ਮੋਹਾਲੀ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਗਲੀ ਤਰੀਕ ਪਾ ਦਿੱਤੀ ਗਈ। ਬਿਕਰਮ ਮਜੀਠੀਆ ਦੇ ਵਕੀਲਾਂ ਐੱਚਐੱਸ ਧਨੋਆ ਤੇ ਹੋਰਨਾਂ ਵੱਲੋਂ ਪਿਛਲੇ ਦਿਨੀਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਬਿਕਰਮ ਮਜੀਠੀਆ ਦੀ ਨਿਊ ਨਾਭਾ ਜੇਲ੍ਹ ਵਿਚਲੀ ਬੈਰਕ ਨੂੰ ਬਦਲਣ ਦੀ ਮੰਗ ਕੀਤੀ ਗਈ ਸੀ। ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਮਜੀਠੀਆ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਨ ਇਸ ਕਰਕੇ ਉਨ੍ਹਾਂ ਨੂੰ ਓਰੰਜ ਕੈਟਾਗਰੀ ਵਿੱਚ ਰੱਖਿਆ ਜਾਣਾ ਬਣਦਾ ਹੈ। ਉਨ੍ਹਾਂ ਮਜੀਠੀਆ ਨੂੰ ਸਜ਼ਾਯਾਫਤਾ ਅਤੇ ਟਰਾਇਲਸ਼ੁਦਾ ਕੈਦੀਆਂ ਤੋਂ ਵੱਖ ਰੱਖਣ ਦੀ ਮੰਗ ਕੀਤੀ ਸੀ।

ਅਦਾਲਤ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਅਤੇ ਨਾਭਾ ਦੇ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ। ਅਦਾਲਤ ਵਿੱਚ ਅੱਜ ਦੋਵੇਂ ਧਿਰਾਂ ਦੇ ਵਕੀਲ ਮੌਜੂਦ ਸਨ।

Related posts

ਮਹਾਰਾਸ਼ਟਰ ਤੋਂ ਆਈ ਖੁਸ਼ਖਬਰੀ, ਕੋਰੋਨਾ ਵਾਇਰਸ ਨਾਲ ਪੀੜਤ ਪੰਜ ਮਰੀਜ਼ ਹੋਏ ਠੀਕ

On Punjab

ਸ਼ਿਕਾਗੋ ਦੇ ਘਰ ‘ਚ ਲੱਗੀ ਅੱਗ, ਮਾਂ ਤੇ ਚਾਰ ਬੱਚਿਆਂ ਦੀ ਮੌਤ

On Punjab

ਸ਼੍ਰੀਲੰਕਾ ‘ਚ ਹਾਲਾਤ ਅਜੇ ਵੀ ਨਹੀ ਠੀਕ, ਬਲਾਸਟ ਤੋਂ ਬਾਅਦ ਦੇਸ਼ ‘ਚ ਫਿਰਕੂ ਹਿੰਸਾ ਭੜਕੀ

On Punjab