PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾ

ਮੁਹਾਲੀ- ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ ਹੋ ਗਈ ਹੈ।

ਇਸ ਤੋਂ ਪਹਿਲਾਂ ਅੱਜ ਦਿਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਦੀ ਨਿਊ ਜੇਲ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਵੱਲੋਂ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮਜੀਠੀਆ ਨੂੰ 12 ਗੱਡੀਆਂ ਦੇ ਕਾਫਲੇ ਦੇ ਰੂਪ ਵਿਚ ਨਾਭਾ ਜੇਲ੍ਹ ਤੋਂ ਮੁਹਾਲੀ ਲਿਆਂਦਾ ਗਿਆ ਸੀ।

ਉਧਰ ਮਜੀਠੀਆ ਦੀ ਪੇਸ਼ੀ ਦੇ ਮੱਦੇਨਜ਼ਰ ਪੁਲੀਸ ਨੇ ਅਕਾਲੀ ਵਰਕਰਾਂ ਨੂੰ ਇਸ ਮੌਕੇ ਇਕੱਠੇ ਹੋਣ ਤੋਂ ਰੋਕਣ ਲਈ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਸੀ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੂੰ ਸਵੇਰੇ ਹੀ ਪੁਲੀਸ ਵੱਲੋਂ ਉਸ ਦੇ ਸੋਹਾਣਾ ਸਥਿਤ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਇਹ ਅਣਐਲਾਨੀ ਐਮਰਜੈਂਸੀ ਹੈ ਤੇ ਵੱਡੀ ਗਿਣਤੀ ਵਿੱਚ ਪੁਲੀਸ ਉਸ ਦੇ ਘਰ ਵਿੱਚ ਮੌਜੂਦ ਹੈ ਤੇ ਉਸ ਨੂੰ ਘਰੋਂ ਬਾਹਰ ਵੀ ਨਹੀਂ ਜਾਣ ਦਿੱਤਾ ਜਾ ਰਿਹਾ।

Related posts

ਸਬ-ਇੰਸਪੈਕਟਰ ‘ਤੇ ਔਰਤ ਨੂੰ ਦਰੜਨ ਦੀ ਕੋਸ਼ਿਸ਼ ਦਾ ਦੋਸ਼; ਸੀਸੀਟੀਵੀ ਫੁਟੇਜ ਆਈ ਸਾਹਮਣੇ

On Punjab

ਇਮਰਾਨ ਖ਼ਾਨ ਨੇ ਬਣਾਇਆ ਰਿਕਾਰਡ, ਹੁਣ ਤਕ ਚੁੱਕਿਆ ਖਰਬਾਂ ਦਾ ਕਰਜ਼

On Punjab

ਹੁਣ ਪਰਮਾਣੂ ਬੰਬ ਨਾਲ ਸਮੁੰਦਰੀ ਤੂਫ਼ਾਨ ਠੱਲ੍ਹਣਗੇ ਟਰੰਪ!

On Punjab