PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੇਵਾਮੁਕਤੀ ਮਗਰੋਂ ਕੋਈ ਅਹੁਦਾ ਸਵੀਕਾਰ ਨਹੀਂ ਕਰਾਂਗਾ: CJI ਗਵਈ

ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਬੀਆਰ ਗਵਈ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਸੇਵਾਮੁਕਤੀ ਮਗਰੋਂ ਕੋਈ ਵੀ ਸਰਕਾਰੀ ਅਹੁਦਾ ਸਵੀਕਾਰ ਨਹੀਂ ਕਰਨਗੇ, ਪਰ ਸਲਾਹ ਮਸ਼ਵਰੇ ਤੇ ਸਾਲਸੀ ਦਾ ਕੰਮ ਜਾਰੀ ਰੱਖਣਗੇ।

ਚੀਫ ਜਸਟਿਸ ਗਵਈ ਨੇ ਕਿਹਾ, ‘‘ਮੈਂ ਪਹਿਲਾਂ ਵੀ ਕਈ ਵਾਰ ਐਲਾਨ ਕੀਤਾ ਹੈ ਕਿ ਮੈਂ 24 ਨਵੰਬਰ ਤੋਂ ਬਾਅਦ ਕੋਈ ਵੀ ਸਰਕਾਰੀ ਅਹੁਦਾ ਸਵੀਕਾਰ ਨਹੀਂ ਕਰਾਂਗਾ। ਮੈਂ ਸਲਾਹ-ਮਸ਼ਵਰਾ ਅਤੇ ਸਾਲਸੀ ਦਾ ਕੰਮ ਕਰਦਾ ਰਹਾਂਗਾ।’’

ਉਹ ਇਥੇ ਅਮਰਾਵਤੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਸਵਰਗੀ ਟੀਆਰ ਗਿਲਡਾ ਮੈਮੋਰੀਅਲ ਈ-ਲਾਇਬਰੇਰੀ ਦੇ ਉਦਘਾਟਨ ਮੌਕੇ ਬੋਲ ਰਹੇ ਸਨ। ਸੀਜੇਆਈ ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣਗੇ।

Related posts

ਨਾਗਰਿਕਤਾ ਕਾਨੂੰਨ ਵਿਚ ਸੋਧ ਕਰੇਗਾ ਕੈਨੇਡਾ; ਭਾਰਤੀ ਮੂਲ ਦੇ ਪਰਿਵਾਰਾਂ ਨੂੰ ਮਿਲੇਗਾ ਲਾਭ

On Punjab

ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਜੱਜ ਵੱਲੋਂ ਸੁਣਨ ਤੋਂ ਇਨਕਾਰ

On Punjab

ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ

On Punjab