PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘ

ਜਲੰਧਰ-  ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ, ਅੱਗ ਬੁਝਾਊ ਪ੍ਰਣਾਲੀਆਂ, ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਮਜ਼ਬੂਤ ਚਾਰ-ਪਰਤੀ ਬੈਕਅੱਪ ਸਿਸਟਮ ਸਥਾਪਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਭਵਿੱਖ ਵਿੱਚ ਮਰੀਜ਼ਾਂ ਦੀ ਸੁਰੱਖਿਆ ਵਿੱਚ ਹੋਣ ਵਾਲੀ ਕਿਸੇ ਵੀ ਗਲਤੀ ਨੂੰ ਰੋਕਣ ਲਈ ਕ੍ਰਿਟੀਕਲ ਕੇਅਰ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਕੈਬਨਿਟ ਮੰਤਰੀ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਵਸਥਾ ਸਬੰਧੀ ਸੁਧਾਰਾਂ ਲਈ ਨਿਰਦੇਸ਼ ਦਿੱਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸਿੰਘ ਨੇ ਉੱਚ ਪੱਧਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਵਿਵਸਥਾ ’ਚ ਖਾਮੀਆਂ ਕਾਰਨ ਜਾਨਾਂ ਨੂੰ ਜੋਖਮ ਵਿੱਚ ਨਹੀਂ ਪਾਇਆ ਜਾ ਸਕਦਾ। ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਖਾਮੀਆਂ ਦਾ ਵਿਸਥਾਰ ਨਾਲ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਈ.ਸੀ.ਯੂ. ਵਿੱਚ ਗਲਤੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਖੁਦ ਆਕਸੀਜ਼ਨ ਪਲਾਂਟ ਤੇ ਪਾਵਰ ਬੈਕਅੱਪ ਸਿਸਟਮ ਦਾ ਨਿਰੀਖਣ ਕੀਤਾ ਅਤੇ ਦੁਖੀ ਪਰਿਵਾਰਾਂ ਨੂੰ ਪੂਰੀ ਸਰਕਾਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਣ।

Related posts

ਤਖਤਾਪਲਟ ਦੀ ਤਿਆਰੀ ‘ਚ ਡੌਨਾਲਡ ਟਰੰਪ, ਸੀਨੀਅਰ ਅਫਸਰ ਨੂੰ ਅਹੁਦੇ ਤੋਂ ਹਟਾਇਆ

On Punjab

ਪ੍ਰਦੂਸ਼ਣ ਕਾਬੂ ਕਰਨ ਲਈ ਵਿਸ਼ੇਸ਼ ‘ਬੰਦੂਕਾਂ’ ਦਾ ਇਸਤੇਮਾਲ, ਆਖਿਰ ਕੀ ਹੈ ਖਾਸ

On Punjab

Breaking: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡੀ.ਸੀ…

On Punjab