PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦੁੱਧ ਦੀ ਮਿਲਾਵਟ ਦੇ ਮਾਮਲਿਆਂ ’ਚ ਵਾਧਾ: 36.72 ਕਰੋੜ ਰੁਪਏ ਦਾ ਲਾਇਆ ਗਿਆ ਜੁਰਮਾਨਾ

ਚੰਡੀਗੜ੍ਹ- ਸਰਕਾਰ ਨੇ ਸੰਸਦ ਨੁੂੰ ਦੱਸਿਆ ਕਿ ਵਿਤੀ ਸਾਲ 2024-25 ਦੌਰਾਨ ਨਕਲੀ ਅਤੇ ਮਿਲਾਵਟੀ ਦੁੱਧ ਨਾਲ ਸਬੰਧਤ 8815 ਮਾਮਲਿਆਂ ਵਿੱਚ 36.72 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜੋ ਕਿ ਪਿਛਲੇ ਵਿੱਤੀ ਸਾਲਾਂ ਨਾਲੋਂ ਵੱਧ ਹਨ।

ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਐੱਸਪੀ ਸਿੰਘ ਬਘੇਲ ਨੇ ਲੋਕ ਸਭਾ ਵਿੱਚ ਆਪਣੇ ਲਿਖਤੀ ਜਵਾਬ ਵਿੱਚ ਕਿਹਾ ਕਿ ਦੁੱਧ ਵਿੱਚ ਮਿਲਾਵਟ ਨੂੰ ਰੋਕਣ ਲਈ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਿਗਰਾਨੀ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਵਿਤੀ ਵਰ੍ਹੇ 2024-25 ਵਿੱਚ ਪ੍ਰਮੁੱਖ ਤਿਉਹਾਰਾਂ ਤੋਂ ਪਹਿਲਾਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚ ਦੀਵਾਲੀ ਤੋਂ ਪਹਿਲਾਂ ਸਤੰਬਰ 2024 ਅਤੇ ਹੋਲੀ ਤੋਂ ਪਹਿਲਾਂ ਫਰਵਰੀ 2025 ਵਿੱਚ ਵੀ ਮਹਿੰਮ ਚਲਾਈ ਗਈ। ਇਨ੍ਹਾਂ ਤਿਉਹਾਰਾਂ ਦੌਰਾਨ ਦੁੱਧ ਉਤਪਾਦਾਂ ਦੀ ਮੰਗ ਲਗਾਤਾਰ ਵਧ ਜਾਂਦੀ ਹੈ।

ਮੰਤਰੀ ਬਘੇਲ ਨੇ ਕਿਹਾ ਕਿ ਪੂਰੇ ਸਾਲ ਦੌਰਾਨ 33,405 ਦੁੱਧ ਦੇ ਨਮੂਨੇ ਲਏ ਗਏ ਅਤੇ ਵਿਸਲੇਸ਼ਣ ਤੋਂ ਬਾਅਦ ਇਸ ਦੇ ਨਤੀਜੇ ਵਜੋਂ 12,057 ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਵਿੱਚੋਂ 8,815 ਮਾਮਲਿਆਂ ਵਿੱਚ ਜ਼ਿੰਮੇਵਾਰ ਵਿਅਕਤੀ ਦੋਸ਼ੀ ਠਹਿਰਾਏ ਗਏ ਅਤੇ 36.72 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਜੁਰਮਾਨੇ ਦੀ ਰਕਮ ਵਿੱਚ ਲਗਾਤਾਰ ਵਾਧਾ ਹੋਇਆ ਹੈ। 2023-24 ਵਿੱਚ 34.83 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ, ਜਦੋਂ ਕਿ 2022-23 ਵਿੱਚ ਇਹ ਜੁਰਮਾਨਾ 24.30 ਕਰੋੜ ਰੁਪਏ ਸੀ।

Related posts

ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਕੇਜਰੀਵਾਲ ਨੇ ਸਾਂਝੀ ਕੀਤੀ ਇੱਕ ਚੰਗੀ ਖਬਰ

On Punjab

ਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦ

On Punjab

UAE ‘ਚ ਭਾਰਤੀ ਨੇ ਪਤਨੀ ਦਾ ਕੀਤਾ ਕਤਲ

On Punjab