PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦਿੱਲੀ ਦੇ ਕਰੀਬ 50 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ- ਕੌਮੀ ਰਾਜਧਾਨੀ ਦੇ ਕਰੀਬ 50 ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪੁਲੀਸ ਤੇ ਹੋਰ ਐਮਰਜੈਂਸੀ ਏਜੰਸੀਆਂ ਨੇ ਫੌਰੀ ਹਰਕਤ ਵਿਚ ਆਉਂਦਿਆਂ ਤਲਾਸ਼ੀ ਮੁਹਿੰਮ ਵਿੱਢ ਦਿੱੱਤੀ। ਪੁਲੀਸ ਸੂਤਰਾਂ ਨੇ ਕਿਹਾ ਕਿ ਰਾਜਧਾਨੀ ਵਿੱਚ ਕਰੀਬ 50 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿੱਚ ਦਵਾਰਕਾ ਵਿੱਚ ਰਾਹੁਲ ਮਾਡਲ ਸਕੂਲ ਅਤੇ ਮੈਕਸਫੋਰਟ ਸਕੂਲ ਅਤੇ ਪ੍ਰਸਾਦ ਨਗਰ ਵਿੱਚ ਮਾਲਵੀਆ ਨਗਰ ਵਿੱਚ ਐਸਕੇਵੀ ਅਤੇ ਪ੍ਰਸਾਦ ਨਗਰ ਵਿੱਚ ਆਂਧਰਾ ਸਕੂਲ ਸ਼ਾਮਲ ਹਨ।

ਦਿੱਲੀ ਫਾਇਰ ਸਰਵਿਸਿਜ਼ ਮੁਤਾਬਕ ਦੋ ਸਕੂਲਾਂ, ਮਾਲਵੀਆ ਨਗਰ ਵਿੱਚ ਐਸਕੇਵੀ ਅਤੇ ਪ੍ਰਸਾਦ ਨਗਰ ਵਿੱਚ ਆਂਧਰਾ ਸਕੂਲ, ਵਿੱਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਕ੍ਰਮਵਾਰ ਸਵੇਰੇ 7.40 ਵਜੇ ਅਤੇ 7.42 ਵਜੇ ਮਿਲੀਆਂ। ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਟੀਮਾਂ, ਫਾਇਰ ਕਰਮਚਾਰੀਆਂ ਅਤੇ ਬੰਬ ਨਕਾਰਾ ਦਸਤੇ ਨਾਲ ਤੁਰੰਤ ਇਮਾਰਤਾਂ ਵਿੱਚ ਪਹੁੰਚ ਗਈਆਂ। ਇਹ ਤਾਜ਼ਾ ਧਮਕੀ 18 ਅਗਸਤ ਨੂੰ ਸ਼ਹਿਰ ਭਰ ਦੇ 32 ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲਣ ਤੋਂ ਦੋ ਦਿਨ ਬਾਅਦ ਆਈ ਹੈ, ਜੋ ਬਾਅਦ ਵਿੱਚ ਝੂਠੀਆਂ ਸਾਬਤ ਹੋਈਆਂ।

Related posts

ਅਮਰੀਕੀ ਹਸਪਤਾਲਾਂ ਨੂੰ ਨਿਸ਼ਾਨਾ ਬਣਾ ਰਹੇ ਸਾਈਬਰ ਹਮਲਾਵਰ, ਪਹੁੰਚਾ ਰਹੇ ਗੰਭੀਰ ਨੁਕਸਾਨ

On Punjab

ਦਿੱਲੀ ‘ਚ ਸੰਸਦ ਮੈਂਬਰਾਂ ਨੂੰ ਮਿਲੇ ਕੈਪਟਨ, ਚੰਡੀਗੜ੍ਹ ਆ ਕੇ ਸਿੱਧੂ ਦੇ ਅਸਤੀਫ਼ੇ ਦਾ ਫੈਸਲਾ

On Punjab

ਬੰਗਲੁਰੂ-ਕਾਮਾਖਿਆ ਐਕਸਪ੍ਰੈੱਸ ਲੀਹੋਂ ਲੱਥੀ; ਿੲੱਕ ਮੌਤ, 3 ਜ਼ਖ਼ਮੀ

On Punjab