PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਧਾਇਕ ਦੇ ਘਰ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ

ਬਰਨਾਲਾ- ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ 15 ਅਗਸਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅਤੇ ਹੋਰ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਬਰਨਾਲਾ ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ।

ਇਸ ਸਬੰਧੀ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ 14 ਅਗਸਤ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਠੀ ਸਮੇਤ ਪਿੰਡ ਦੀਆਂ ਹੋਰ ਥਾਵਾਂ ਉੱਪਰ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ।

ਉਹਨਾਂ ਦੱਸਿਆ ਕਿ ਪੁਲੀਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਜਾਂਚ ਅੱਗੇ ਵਧਾਉਂਦਿਆਂ ਤਿੰਨ ਨੌਜਵਾਨਾਂ ਗੁਰਮੀਤ ਸਿੰਘ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ ਤਿੰਨੇ ਵਾਸੀ ਮਹਿਲ ਖੁਰਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

Related posts

ਅਮਰੀਕਾ ਤੋਂ ਮੁੜ ਆਈ ਮੰਦਭਾਗੀ ਖਬਰ, ਲਾਪਤਾ ਭਾਰਤੀ ਵਿਦਿਆਰਥੀ ਹੋਇਆ ਨਫਰਤ ਦਾ ਸ਼ਿਕਾਰ!

On Punjab

ਦਿੱਲੀ ਹਾਈ ਕੋਰਟ ਵੱਲੋਂ ਇੰਜਨੀਅਰ ਰਾਸ਼ਿਦ ਨੂੰ ਚਾਰ ਲੱਖ ਰੁਪਏ ਜਮ੍ਹਾਂ ਕਰਾਉਣ ਦੇ ਨਿਰਦੇਸ਼

On Punjab

ਟਰੰਪ ਆਪਣੀ ਵਿਦਾਈ ਤੋਂ ਪਹਿਲਾਂ ਇਜ਼ਰਾਈਲ ਦੀ ਇਕ ਹੋਰ ਮੁਸਲਮਾਨ ਦੇਸ਼ ਨਾਲ ਕਰਵਾ ਸਕਦੇ ਹਨ ਸੁਲ੍ਹਾ

On Punjab