75.85 F
New York, US
September 10, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ

ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਕਰਕੇ ਅੱਜ ਸਵੇਰੇ 8:00 ਵਜੇ ਬਿਆਸ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਮੰਡ ਵਿਚਲੀਆਂ ਫ਼ਸਲਾਂ ਅਤੇ ਨੇੜਲੇ ਪਿੰਡਾਂ ਨੂੰ ਖ਼ਤਰਾ ਬਣਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ 8:00 ਵਜੇ ਤੱਕ ਬਿਆਸ ਦਰਿਆ ’ਤੇ 1.54262 ਕਿਊਸਿਕ ਪਾਣੀ ਚੱਲ ਰਿਹਾ ਸੀ। ਉੱਥੇ ਤਾਇਨਾਤ ਗੇਜ ਰੀਡਰ ਉਮੈਦ ਕੁਮਾਰ ਨੇ ਦੱਸਿਆ ਕਿ ਕੱਲ੍ਹ ਸ਼ਾਮੀਂ 6 ਵਜੇ ਤੱਕ ਬਿਆਸ ਦਰਿਆ ਵਿਚ ਪਾਣੀ ਦਾ ਵਹਾਅ 1,49000 ਕਿਊਸਿਕ ਦੇ ਕਰੀਬ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਉਪਰ ਹੈ। ਹਾਲਾਂਕਿ ਅੱਜ ਸਵੇਰੇ 8 ਵਜੇ ਮੀਟਰ ਦੀ ਰੀਡਿੰਗ 741.60 ਹੋ ਗਈ ਜਿਸ ਮੁਤਾਬਕ 1,54262 ਕਿਉਸਿਕ ਪਾਣੀ ਦਾ ਤੇਜ਼ ਵਹਾਅ ਚੱਲ ਰਿਹਾ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ 50000 ਕਿਊਸਿਕ ਦੇ ਕਰੀਬ ਵੱਧ ਹੈ।

ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਪਾਣੀ ਧੁੱਸੀ ਬੰਨ੍ਹ ਨਾਲ ਚੱਲਣਾ ਸ਼ੁਰੂ ਹੋ ਚੁੱਕਾ ਹੈ। ਅਤੇ ਧੁੱਸੀ ਬੰਨ੍ਹ ਦੇ ਅੰਦਰ ਖੇਤਾਂ ਵਿਚਲੀ ਫ਼ਸਲ ਪਾਣੀ ਵਿਚ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ ਅਤੇ ਕਈ ਪਿੰਡਾਂ ਨੂੰ ਪਾਣੀ ਨਾਲ ਨੁਕਸਾਨ ਹੋਇਆ ਹੈ। ਨੇੜਲੇ ਪਿੰਡਾ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Related posts

‘Singham Again’ ਦਾ ਬਾਕਸ ਆਫਿਸ ‘ਤੇ ਤਾਂਡਵ, ਦੁਨੀਆ ਭਰ ’ਚ ਛੂਹਿਆ ਇਹ ਜਾਦੂਈ ਅੰਕੜਾ Singham Again Worldwide Collection: ‘Singham Again’ ਦਾ ਬਾਕਸ ਆਫਿਸ ‘ਤੇ ਤਾਂਡਵ, ਦੁਨੀਆ ਭਰ ’ਚ ਛੂਹਿਆ ਇਹ ਜਾਦੂਈ ਅੰਕੜਾ

On Punjab

ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ‘ਭਾਰਤ ਦੀ ਏਕਤਾ’ ਦੀ ਲੋੜ: ਮੋਦੀ

On Punjab

ਸੀ.ਆਈ.ਏ. ਸਟਾਫ਼ ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

On Punjab