72.14 F
New York, US
September 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐਡਵੋਕੇਟ ਧਾਮੀ ਦੀ ਅਗਵਾਈ ’ਚ ਸਿੱਖ ਵਫ਼ਦ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਉਹ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।

Related posts

ਚੰਡੀਗੜ੍ਹ ਘੁੰਮਣ ਆਈ 19 ਸਾਲਾ ਕੁੜੀ ‘ਤੇ ਡਿੱਗੀ ਅਸਮਾਨੀ ਬਿਜਲੀ, ਮੌਤ

On Punjab

NATO : ਫਿਨਲੈਂਡ ਨੇ ਹੰਗਰੀ ਤੇ ਤੁਰਕੀ ਨੂੰ ਨਾਟੋ ਦੀਆਂ ਅਰਜ਼ੀਆਂ ਸਵੀਕਾਰ ਕਰਨ ਦੀ ਕੀਤੀ ਅਪੀਲ

On Punjab

ਅਮਰੀਕਾ ‘ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਬੰਦੂਕ ਕਲਚਰ, 2022 ‘ਚ ਅਮਰੀਕੀ ਹਵਾਈ ਅੱਡੇ ਤੋਂ ਫੜੀਆਂ ਗਈਆਂ ਰਿਕਾਰਡ 6,542 ਬੰਦੂਕਾਂ

On Punjab