PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮ

ਬਠਿੰਡਾ- ਪੰਜਾਬ ਸਟੇਟ ਲਾਟਰੀ ਦੇ 11 ਕਰੋੜ ਰੁਪਏ ਦੇ ਬੰਪਰ ਇਨਾਮ ਦਾ ਜੇਤੂ ਮਿਲ ਗਿਆ ਹੈ। ਇਹ ਖੁਸ਼ਕਿਸਮਤ ਰਾਜਸਥਾਨ ਦੇ ਜ਼ਿਲ੍ਹਾ ਜੈਪੁਰ ਦੇ ਪਿੰਡ ਕਠਪੁਤਲੀ ਦਾ ਰਹਿਣ ਵਾਲਾ ਅਮਿਤ ਸੇਹੜਾ ਹੈ, ਜੋ ਰੋਜ਼ਾਨਾ ਪਿੰਡਾਂ ਵਿੱਚ ਸਬਜ਼ੀ ਵੇਚ ਕੇ ਗੁਜ਼ਾਰਾ ਕਰਦਾ ਹੈ। ਜਾਣਕਾਰੀ ਮੁਤਾਬਕ ਅਮਿਤ ਸੇਹੜਾ ਨੇ ਬਠਿੰਡਾ ਆਉਣ ਮੌਕੇ ਰਤਨ ਲਾਟਰੀ ਏਜੰਸੀ ਕਾਊਂਟਰ ਤੋਂ A ਸੀਰੀਜ਼ ਦਾ 438586 ਨੰਬਰ ਵਾਲਾ ਟਿਕਟ ਖਰੀਦਿਆ ਸੀ। ਟਿਕਟ ਖਰੀਦਣ ਤੋਂ ਬਾਅਦ ਉਸ ਨੂੰ ਇਹ ਅੰਦਾਜ਼ਾ ਵੀ ਨਹੀਂ ਸੀ ਕਿ ਉਸ ਦੀ ਕਿਸਮਤ ਇੰਨੀ ਜਲਦੀ ਬਦਲਣ ਵਾਲੀ ਹੈ।

ਦੱਸਿਆ ਜਾ ਰਿਹਾ ਹੈ ਕਿ 31 ਅਕਤੂਬਰ ਨੂੰ ਡਰਾਅ ਨਿਕਲਣ ਤੋਂ ਬਾਅਦ ਰਤਨ ਲਾਟਰੀ ਕਾਊਂਟਰ ਦੇ ਮਾਲਕ ਉਮੇਸ਼ ਕੁਮਾਰ ਅਤੇ ਮੈਨੇਜਰ ਕਰਨ ਕੁਮਾਰ ਵੱਲੋਂ ਪਿਛਲੇ ਪੰਜ ਦਿਨਾਂ ਤੋਂ ਇਸ ਟਿਕਟ ਦੇ ਮਾਲਕ ਦੀ ਭਾਲ ਕੀਤੀ ਜਾ ਰਹੀ ਸੀ। ਕਈ ਕੋਸ਼ਿਸ਼ਾਂ ਤੋਂ ਬਾਅਦ ਅੰਤ ਵਿੱਚ ਜੇਤੂ ਦਾ ਪਤਾ ਲੱਗ ਗਿਆ। ਉਹ ਆਪਣੀ ਟਿਕਟ ਲੈ ਕੇ ਅੱਜ ਦੁਪਹਿਰੇ ਬਠਿੰਡਾ ਪੁੱਜ ਰਿਹਾ ਹੈ। ਲਾਟਰੀ ਵਿਭਾਗ ਅਨੁਸਾਰ ਟਿਕਟ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਨਿਯਮਾਂ ਅਨੁਸਾਰ ਜਲਦੀ ਹੀ ਇਨਾਮ ਦੀ ਰਕਮ ਜਾਰੀ ਕੀਤੀ ਜਾਵੇਗੀ। ਇਸ ਖ਼ਬਰ ਨਾਲ ਬਠਿੰਡਾ ਸਮੇਤ ਸਥਾਨਕ ਲਾਟਰੀ ਵਪਾਰੀਆਂ ਅਤੇ ਲੋਕਾਂ ਵਿਚ ਵੀ ਖ਼ੁਸ਼ੀ ਦਾ ਮਾਹੌਲ ਹੈ।

Related posts

Farmers Protest : ਕਿਸਾਨਾਂ ਦਾ ਪ੍ਰਦਰਸ਼ਨ 60ਵੇਂ ਦਿਨ ਵੀ ਜਾਰੀ, ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ ‘ਤੇ

On Punjab

ਪ੍ਰਧਾਨ ਮੰਤਰੀ ਮੋਦੀ UN ਦੇ 74ਵੇਂ ਇਜਲਾਸ ’ਚ ਸ਼ਾਮਿਲ ਹੋਣ ਲਈ ਪਹੁੰਚੇ ਨਿਊਯਾਰਕ

On Punjab

ਜੇਲ੍ਹ ’ਚ ਇਮਰਾਨ ਨੂੰ ਦਿੱਤਾ ਜਾ ਰਿਹੈ ਮਾੜਾ ਖਾਣਾ: ਪੀਟੀਆਈ

On Punjab