PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਪਟੀਸ਼ਨ ਜ਼ਰੀਏ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸਾਲ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ। ਸੁਪਰੀਮ ਕੋਰਟ ਨੇ ਪਿਛਲੇ ਸਾਲ 27 ਸਤੰਬਰ ਨੂੰ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ, ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ।

ਦੱਸਣਾ ਬਣਦਾ ਹੈ ਕਿ ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਧਮਾਕੇ ਵਿਚ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰ ਮਾਰੇ ਗਏ ਸਨ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਵਾਰਾ ਦਾ ਜੇਲ੍ਹ ਵਿੱਚ ਵਿਹਾਰ ਚੰਗਾ ਹੈ। ਜ਼ਿਕਰਯੋਗ ਹੈ ਕਿ ਹਵਾਰਾ 22 ਜਨਵਰੀ, 2004 ਨੂੰ ਬੁੜੈਲ ਜੇਲ੍ਹ ਤੋਂ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Related posts

Delhi violence: ਨਾਲੇ ’ਚੋਂ ਮਿਲੀਆਂ 2 ਹੋਰ ਲਾਸ਼ਾਂ, ਮਰਨ ਵਾਲਿਆਂ ਦੀ ਗਿਣਤੀ 35 ਹੋਈ

On Punjab

ਭਾਰਤੀ ਮੂਲ ਦੀ ਅਮਰੀਕੀ ਕੈਮਿਸਟ ਸੁਮਿਤਾ ਮਿਤਰਾ ਦਾ ‘ਯੂਰਪੀਅਨ ਇਨਵੈਨਟਰ ਐਵਾਰਡ ਨਾਲ ਸਨਮਾਨ

On Punjab

ਪਾਕਿ ਆਪਣੇ ਹੀ ਲੋਕਾਂ ’ਤੇ ਬੰਬਾਰੀ ਅਤੇ ਯੋਜਨਾਬੱਧ ਨਸਲਕੁਸ਼ੀ ਕਰਦਾ ਹੈ: ਭਾਰਤ

On Punjab