PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਨੂੰ ਝਟਕਾ; ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਲਾਲਪੁਰਾ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਧਾਇਕ ਲਾਲਪੁਰਾ ਖ਼ਿਲਾਫ਼ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਹੁਣ ਪੰਜਾਬ ’ਚ ਇੱਕ ਹੋਰ ਜ਼ਿਮਨੀ ਚੋਣ ਦੇ ਅਸਾਰ ਬਣ ਗਏ ਹਨ। ਹਾਲਾਂਕਿ ਵਿਧਾਇਕ ਲਾਲਪੁਰਾ ਕੋਲ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸਿਖਰਲੀ ਅਦਾਲਤ ’ਚ ਜਾਣ ਦਾ ਇੱਕ ਆਖ਼ਰੀ ਮੌਕਾ ਪਿਆ ਹੈ।

ਸਿਆਸੀ ਹਲਕਿਆਂ ਦੀ ਨਜ਼ਰ ਅੱਜ ਹਾਈ ਕੋਰਟ ਦੇ ਫ਼ੈਸਲੇ ’ਤੇ ਲੱਗੀ ਹੋਈ ਸੀ ਅਤੇ ਹੁਣ ਦੇਖਣਾ ਹੋਵੇਗਾ ਕਿ ਖਡੂਰ ਸਾਹਿਬ ਹਲਕੇ ਦੀ ਉਪ ਚੋਣ ਦਾ ਰਾਹ ਖੁੱਲ੍ਹਦਾ ਹੈ ਜਾਂ ਨਹੀਂ। ਤਰਨ ਤਾਰਨ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ 12 ਸਤੰਬਰ ਨੂੰ ਅੱਧੀ ਦਰਜਨ ਪੁਲੀਸ ਕਰਮੀਆਂ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਜਣਿਆਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਇਸ ਵੇਲੇ ਜੇਲ੍ਹ ’ਚ ਹਨ ਜਦੋਂ ਕਿ ਇੱਕ ਪੁਲੀਸ ਮੁਲਾਜ਼ਮ ਦੀ ਅਦਾਲਤੀ ਕਾਰਵਾਈ ਦੌਰਾਨ ਮੌਤ ਹੋ ਚੁੱਕੀ ਹੈ।

ਇਹ ਕਰੀਬ ਦਹਾਕਾ ਪੁਰਾਣਾ ਕੇਸ ਹੈ ਜਿਸ ’ਚ ਲਾਲਪੁਰਾ ਨੂੰ ਸਜ਼ਾ ਹੋਈ ਹੈ। ਵੇਰਵਿਆਂ ਅਨੁਸਾਰ ਤਰਨ ਤਾਰਨ ’ਚ ਇੱਕ ਪੈਲੇਸ ’ਚ ਇੱਕ ਔਰਤ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ ਗਏ ਸਨ। ਇਹ ਮਾਮਲਾ 2013 ਦਾ ਹੈ ਜਦੋਂ ਮਨਜਿੰਦਰ ਸਿੰਘ ਲਾਲਪੁਰਾ ਟੈਕਸੀ ਡਰਾਈਵਰ ਸਨ ਜਿਨ੍ਹਾਂ ’ਤੇ ਵਿਆਹ ’ਚ ਆਈ ਇੱਕ ਮਹਿਮਾਨ ਔਰਤ ’ਤੇ ਹਮਲਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੋਇਆ ਸੀ। ਹਾਈ ਕੋਰਟ ਦੇ ਅੱਜ ਦੇ ਫ਼ੈਸਲੇ ਨਾਲ ਲਾਲਪੁਰਾ ਦੀ ਵਿਧਾਇਕੀ ਖ਼ਤਰੇ ’ਚ ਪੈ ਗਈ ਹੈ।

Related posts

ਮਾਰਸ਼ਲ ਆਰਟ ਕੋਚ ਨੇ Thailand ਘੁੰਮਣ ਗਏ UK ਦੇ ਪੰਜਾਬੀ ਪਰਿਵਾਰ ‘ਤੇ ਕੀਤਾ ਹਮਲਾ, ਨੌਜਵਾਨ ਦੀ ਮੌਤ

On Punjab

ਕੋਰੋਨਾ ਦੇ ਕਹਿਰ ‘ਚ ਸਰਕਾਰ ਦੇ ਨਵੇਂ ਹੁਕਮ, 31 ਦਸੰਬਰ ਤੱਕ ਕਰਨਾ ਪਵੇਗਾ Work from home

On Punjab

ਚਾਰ ਲੱਖ ਰੁਪਏ ‘ਚ ਵਿਕਿਆ ਇਹ ਛੋਟਾ ਜਿਹਾ ਬੂਟਾ, ਆਖਰ ਕੀ ਹੈ ਖਾਸੀਅਤ

On Punjab