PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਾਕਿਸਤਾਨ ਅਦਾਲਤ ਵੱਲੋਂ ਪੁਲੀਸ ਨੂੰ ਭਾਰਤੀ ਸਿੱਖ ਔਰਤ ਨੂੰ ਪ੍ਰੇਸ਼ਾਨ ਨਾ ਕਰਨ ਦੇ ਹੁਕਮ

ਲਾਹੌਰ- ਪਾਕਿਸਤਾਨ ਦੀ ਹਾਈ ਕੋਰਟ ਨੇ ਅੱਜ ਪੁਲੀਸ ਨੂੰ ਹੁਕਮ ਦਿੱਤਾ ਕਿ ਉਹ ਇੱਕ ਭਾਰਤੀ ਸਿੱਖ ਔਰਤ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ। ਇਸ ਔਰਤ ਨੇ ਇਸਲਾਮ ਧਰਮ ਅਪਣਾ ਕੇ ਇੱਥੋਂ ਦੇ ਇਕ ਸਥਾਨਕ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਸੀ। ਇਹ ਔਰਤ ਇਸ ਮੁਸਲਿਮ ਵਿਅਕਤੀ ਨੂੰ ਸੋਸ਼ਲ ਮੀਡੀਆ ਜ਼ਰੀਏ ਮਿਲੀ ਸੀ।

ਦੱਸਣਾ ਬਣਦਾ ਹੈ ਕਿ 48 ਸਾਲਾ ਸਰਬਜੀਤ ਕੌਰ ਉਨ੍ਹਾਂ 2,000 ਸਿੱਖ ਸ਼ਰਧਾਲੂਆਂ ਵਿੱਚੋਂ ਇੱਕ ਸੀ ਜੋ ਇਸ ਮਹੀਨੇ ਦੇ ਸ਼ੁਰੂ ਵਿੱਚ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਆਏ ਸਨ। ਇਹ ਸ਼ਰਧਾਲੂ 13 ਨਵੰਬਰ ਨੂੰ ਪਰਤ ਆਏ ਸਨ ਪਰ ਸਰਬਜੀਤ ਕੌਰ ਲਾਪਤਾ ਹੋ ਗਈ ਸੀ।

ਲਾਹੌਰ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਬਾਅਦ ਵਿੱਚ ਕਿਹਾ ਕਿ ਸਰਬਜੀਤ ਕੌਰ ਨੇ 4 ਨਵੰਬਰ ਨੂੰ ਪਾਕਿਸਤਾਨ ਪਹੁੰਚਣ ਤੋਂ ਇੱਕ ਦਿਨ ਬਾਅਦ ਲਾਹੌਰ ਤੋਂ ਲਗਪਗ 50 ਕਿਲੋਮੀਟਰ ਦੂਰ ਸ਼ੇਖੂਪੁਰਾ ਜ਼ਿਲ੍ਹੇ ਦੇ ਨਾਸਿਰ ਹੁਸੈਨ ਨਾਲ ਨਿਕਾਹ ਕਰਵਾ ਲਿਆ ਸੀ। ਜਦੋਂ ਸ਼ਰਧਾਲੂ ਨਨਕਾਣਾ ਸਾਹਿਬ ਗਏ ਸਨ ਤਾਂ ਸਰਬਜੀਤ ਕੌਰ ਸ਼ਰਧਾਲੂਆਂ ਨੂੰ ਛੱਡ ਕੇ ਹੁਸੈਨ ਨਾਲ ਸ਼ੇਖੂਪੁਰਾ ਪਹੁੰਚ ਗਈ ਸੀ।

ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਨੇ ਲਾਹੌਰ ਹਾਈ ਕੋਰਟ ਵਿੱਚ ਅੱਜ ਇੱਕ ਪਟੀਸ਼ਨ ਦਾਇਰ ਕੀਤੀ ਜਿਸ ਵਿੱਚ ਸ਼ਿਕਾਇਤ ਕੀਤੀ ਗਈ ਕਿ ਪੁਲੀਸ ਨੇ ਸ਼ੇਖੂਪੁਰਾ ਦੇ ਫਾਰੂਖਾਬਾਦ ਵਿੱਚ ਉਨ੍ਹਾਂ ਦੇ ਘਰ ’ਤੇ ਗੈਰ-ਕਾਨੂੰਨੀ ਢੰਗ ਨਾਲ ਛਾਪਾ ਮਾਰਿਆ ਹੈ ਅਤੇ ਉਨ੍ਹਾਂ ’ਤੇ ਨਿਕਾਹ ਨੂੰ ਸਮਾਪਤ ਕਰਨ ਲਈ ਦਬਾਅ ਪਾਇਆ।

ਇਸ ਤੋਂ ਬਾਅਦ ਲਾਹੌਰ ਹਾਈ ਕੋਰਟ ਦੇ ਜਸਟਿਸ ਫਾਰੂਖ ਹੈਦਰ ਨੇ ਪੁਲੀਸ ਨੂੰ ਪਟੀਸ਼ਨਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ ਦਾ ਹੁਕਮ ਦਿੱਤਾ। ਸਰਬਜੀਤ ਕੌਰ ਨੇ ਪਟੀਸ਼ਨ ਦਾਖਲ ਕਰ ਕੇ ਕਿਹਾ ਕਿ ਇੱਕ ਪੁਲੀਸ ਅਧਿਕਾਰੀ ਨੇ ਉਨ੍ਹਾਂ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਅਤੇ ਉਨ੍ਹਾਂ ਨੂੰ ਵਿਆਹ ਤੋੜਨ ਲਈ ਮਜਬੂਰ ਕੀਤਾ। ਉਸ ਨੇ ਕਿਹਾ ਕਿ ਉਸ ਦਾ ਪਤੀ ਪਾਕਿਸਤਾਨ ਦਾ ਨਾਗਰਿਕ ਹੈ ਅਤੇ ਉਸ ਨੇ ਆਪਣਾ ਵੀਜ਼ਾ ਵਧਾਉਣ ਅਤੇ ਪਾਕਿਸਤਾਨੀ ਨਾਗਰਿਕਤਾ ਹਾਸਲ ਕਰਨ ਲਈ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ ਹੈ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਵਿੱਚ ਉਸ ਨੇ ਕਿਹਾ ਕਿ ਉਹ ਫੇਸਬੁੱਕ ਰਾਹੀਂ ਪਿਛਲੇ ਨੌਂ ਸਾਲਾਂ ਤੋਂ ਹੁਸੈਨ ਦੇ ਸੰਪਰਕ ਵਿਚ ਸੀ।

ਸਰਬਜੀਤ ਕੌਰ ਨੇ ਕਿਹਾ, ‘ਮੈਂ ਤਲਾਕਸ਼ੁਦਾ ਹਾਂ ਅਤੇ ਹੁਸੈਨ ਨਾਲ ਵਿਆਹ ਕਰਨਾ ਚਾਹੁੰਦੀ ਸੀ। ਇਸ ਲਈ, ਮੈਂ ਇੱਥੇ ਇਸ ਉਦੇਸ਼ ਲਈ ਆਈ ਹਾਂ। ਮੈਨੂੰ ਅਤੇ ਮੇਰੇ ਪਤੀ ਨੂੰ ਪੁਲੀਸ ਅਤੇ ਹੋਰ ਲੋਕਾਂ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਰਬਜੀਤ ਕੌਰ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਅਮਾਨੀਪੁਰ ਪਿੰਡ ਦੀ ਰਹਿਣ ਵਾਲੀ ਹੈ। ਪੰਜਾਬ ਪੁਲੀਸ ਵਲੋਂ ਉਸ ਦੇ ਲਾਪਤਾ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਸਰਬਜੀਤ ਕੌਰ ਦਾ ਪਤੀ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਉਸ ਦੇ ਦੋ ਪੁੱਤਰ ਹਨ।

Related posts

ਪੰਜਾਬ ‘ਚ ਮੀਂਹ ਤੋਂ ਬਾਅਦ 14 ਡਿਗਰੀ ਤੱਕ ਡਿੱਗਿਆ ਤਾਪਮਾਨ, 4 ਤੇ 5 ਮਈ ਨੂੰ ਵੀ ਛਾਏ ਰਹਿਣਗੇ ਬੱਦਲ

On Punjab

ਸ਼ਹਾਦਤ ਦੇਣ ਵਾਲਿਆਂ ਨੂੰ ਨਮ ਅੱਖਾਂ ਨਾਲ ਵਿਦਾਇਗੀ

On Punjab

ਮਾਂ ਮੇਰੀ…

Pritpal Kaur