PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ

ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿੱਚ ਬਾਅਦ ਦੁਪਹਿਰ 1 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੋਂ ਪ੍ਰਵਾਨਗੀ ਮਿਲਣ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ 24 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸਦਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਖ-ਵੱਖ ਥਾਵਾਂ ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਹੋਰ ਧਾਰਮਿਕ ਸਮਾਗਮ ਵੀ ਉਲੀਕੇ ਜਾ ਰਹੇ ਹਨ।

Related posts

BBC ਨੇ ਡਾਕੂਮੈਂਟਰੀ ’ਤੇ ਟਰੰਪ ਤੋਂ ਮੁਆਫੀ ਮੰਗੀ

On Punjab

ਕਰਤਾਰਪੁਰ ਲਾਂਘੇ ਦਾ ਕੰਮ ਤਕਰੀਬਨ 80% ਪੂਰਾ, ਪਾਕਿਸਤਾਨ ਤੋਂ ਆਈਆਂ ਤਸਵੀਰਾਂ

On Punjab

ਕੋਰੋਨਾ: ਸ਼ਸ਼ੀ ਥਰੂਰ ਦਾ ਟਰੰਪ ਨੂੰ ਸਵਾਲ- ਅਸੀਂ ਦਵਾਈ ਦਿੱਤੀ, ਕੀ ਭਾਰਤ ਨੂੰ ਪਹਿਲਾਂ ਦਿੱਤਾ ਜਾਵੇਗਾ ਟੀਕਾ?

On Punjab