PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਮਾਰਗ ਯਾਤਰਾ ਆਨੰਦਪੁਰ ਸਾਹਿਬ ਲਈ ਰਵਾਨਾ

ਸ੍ਰੀ ਕੀਰਤਪੁਰ ਸਾਹਿਬ- ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਮਾਰਗ ਯਾਤਰਾ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਪੜਾਅ ਦਰ ਪੜਾਅ ਪੈਂਡਾ ਤੈਅ ਕਰਦੀ ਅੱਜ ਸ੍ਰੀ ਕੀਰਤਪੁਰ ਸਾਹਿਬ ਪਹੁੰਚੀ। ਇਤਿਹਾਸਕ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਵਿਖੇ ਯਾਤਰਾ ਦਾ ਵਿਸ਼ੇਸ਼ ਪੜਾਅ ਹੋਇਆ, ਜਿਥੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਥਾਨਕ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਲਾਈ।

ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕਾਂ ਅਤੇ ਕੀਰਤਨੀ ਜਥਿਆਂ ਵੱਲੋਂ ਕੀਰਤਨ ਤੇ ਕਥਾ ਕੀਤੀ ਗਈ, ਜਿਸ ਦੌਰਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਗੁਰੂ ਸਾਹਿਬ ਨੂੰ ਨਮਨ ਕੀਤਾ ਗਿਆ। ਇਸ ਉਪਰੰਤ ਸੀਸ ਮਾਰਗ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਈ। ਨਗਰ ਕੀਰਤਨ ਦੌਰਾਨ ਵੱਖ–ਵੱਖ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਸਤ੍ਰ ਪ੍ਰਦਰਸ਼ਨ ਕੀਤਾ ਗਿਆ, ਜਦਕਿ ਸੰਗਤਾਂ ਨੇ ਯਾਤਰਾ ’ਤੇ ਫੁੱਲਾਂ ਦੀ ਵਰਖਾ ਕੀਤੀ।

ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾਕਟਰ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇ ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਬਾਬਾ ਨਾਗਰ ਸਿੰਘ, ਸਮੇਤ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

Related posts

ਐਨਆਈਏ ਵੱਲੋਂ ਗੁਰੂਗ੍ਰਾਮ ਬੰਬ ਹਮਲੇ ਸਬੰਧੀ ਗੋਲਡੀ ਬਰਾੜ ਸਣੇ 5 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

On Punjab

ਸੂਬਿਆਂ ਨੂੰ ਅਪਰਾਧਾਂ ਦੀ ਤੇਜ਼ੀ ਨਾਲ ਸੁਣਵਾਈ ਲਈ ਵਿਸ਼ੇਸ਼ ਅਦਾਲਤਾਂ ਦੀ ਲੋੜ: ਸੁਪਰੀਮ ਕੋਰਟ

On Punjab

ਏਅਰ ਇੰਡੀਆ ਵੱਲੋਂ ਦਿੱਲੀ-ਸ਼ੰਘਾਈ ਲਈ ਮੁੜ ਉਡਾਣਾਂ ਜਲਦ

On Punjab