PreetNama
ਫਿਲਮ-ਸੰਸਾਰ/Filmy

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਵੇਖੋ ਟ੍ਰੇਲਰ

ਚੰਡੀਗੜ੍ਹ: ਕਾਫੀ ਦਿਨਾਂ ਤੋਂ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਛੜਾ’ ਸੁਰਖੀਆਂ ‘ਚ ਸੀ। ਆਏ ਦਿਨ ਦਿਲਜੀਤ ਆਪਣੀ ਫ਼ਿਲਮ ਬਾਰੇ ਜਾਣਕਾਰੀ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਸੀ। ਹੁਣ ਕੁਝ ਸਮਾਂ ਪਹਿਲਾਂ ਹੀ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ‘ਚ ਇੱਕ ਵਾਰ ਫੇਰ ਤੋਂ ਦਿਲਜੀਤ ਤੇ ਨੀਰੂ ਬਾਜਵਾ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ।

ਫ਼ਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕੀਤਾ ਗਿਆ ਤੇ ਇਸ ਨੂੰ ਦਰਸ਼ਕਾਂ ਦੇ ਨਾਲ–ਨਾਲ ਬਾਲੀਵੁੱਡ ਸਟਾਰਸ ਦਾ ਵੀ ਖੂਬ ਪਿਆਰ ਮਿਲ ਰਿਹਾ ਹੈ। ਬੀ–ਟਾਉਨ ਦੇ ਕਈ ਸਟਾਰਸ ਨੇ ਵੀ ਟ੍ਰੇਲਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸ਼ੇਅਰ ਕੀਤਾ ਹੈ।  ਇਸ ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਸਟੋਰੀ, ਸਕਰੀਨ ਪਲੇਅ ਤੇ ਡਾਈਲੌਗ ਵੀ ਜਗਦੀਪ ਨੇ ਹੀ ਲਿਖੇ ਹਨ। ਫ਼ਿਲਮ ‘ਚ ਦਿਲਜੀਤ ਤੇ ਨੀਰੂ ਤੋਂ ਇਲਾਵਾ ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਰਵਿੰਦਰ ਮੰਡ, ਮਨਵੀਰ ਰਾਏ ਜਿਹੇ ਕਲਾਕਾਰ ਨਜ਼ਰ ਆਉਣਗੇ। ਫ਼ਿਲਮ 21 ਜੂਨ ਨੂੰ ਰਿਲੀਜ਼ ਹੋ ਰਹੀ ਹੈ।

Related posts

Forbes 2020: ਸਲਮਾਨ, ਸ਼ਾਹਰੁਖ ਨਹੀਂ ਸਗੋਂ ਅਕਸ਼ੇ ਕੁਮਾਰ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਲਿਸਟ ‘ਚ ਸ਼ਾਮਲ, ਜਾਣੋ ਕਿੰਨੀ ਹੈ ਕਮਾਈ

On Punjab

ਜਨਮਦਿਨ ਦੇ ਅਗਲੇ ਦਿਨ ਹੀ ਆਮਿਰ ਖਾਨ ਨੇ ਲਿਆ ਵੱਡਾ ਫੈਸਲਾ, ਕੀਤਾ ਸਭ ਨੂੰ ਹੈਰਾਨ

On Punjab

ਤਾਲਿਬਾਨੀਆਂ ’ਤੇ ਇਹ ਬਿਆਨ ਦੇ ਕੇ ਬੁਰਾ ਫਸੀ ਸਵਰਾ ਭਾਸਕਰ, ਹੁਣ ਹੋ ਰਹੀ ਅਦਾਕਾਰਾ ਦੀ ਗ੍ਰਿਫਤਾਰੀ ਦੀ ਮੰਗ

On Punjab