ਹੈਦਰਾਬਾਦ- ਇੱਥੋਂ ਦੇ ਨਾਮਪੱਲੀ ਅਪਰਾਧਿਕ ਅਦਾਲਤੀ ਕੰਪਲੈਕਸ ਵਿਚ ਅੱਜ ਬੰਬ ਹੋਣ ਦੀ ਧਮਕੀ ਮਿਲੀ ਜਿਸ ਤੋਂ ਬਾਅਦ ਪੁਲੀਸ ਤੇ ਹੋਰ ਟੀਮਾਂ ਵੱਲੋਂ ਜਾਂਚ ਕੀਤੀ ਗਈ ਪਰ ਕੁਝ ਵੀ ਸ਼ੱਕੀ ਨਾ ਮਿਲਿਆ। ਇਸ ਤੋਂ ਪਹਿਲਾਂ ਸਟਾਫ ਨੂੰ ਸੁਰੱਖਿਆ ਜਾਂਚ ਲਈ ਕੰਪਲੈਕਸ ਖਾਲੀ ਕਰਨ ਲਈ ਕਿਹਾ ਗਿਆ। ਇਸ ਮੌਕੇ ਪੁਲੀਸ ਟੀਮਾਂ, ਬੰਬ ਤੇ ਡੌਗ ਸਕੁਐਡ ਵਲੋਂ ਤਲਾਸ਼ੀ ਲਈ ਗਈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲੀਸ ਨੇ ਕਿਹਾ ਕਿ ਈਮੇਲ ਕਰਨ ਵਾਲੇ ਦਾ ਪਤਾ ਲਾਇਆ ਜਾ ਰਿਹਾ ਹੈ ਤੇ ਪੁਲੀਸ ਵਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦੇਸ਼ ਭਰ ਵਿਚ ਕਈ ਹੋਰ ਥਾਵਾਂ ’ਤੇ ਵੀ ਅਦਾਲਤਾਂ ਵਿਚ ਬੰਬ ਹੋਣ ਦੀਆਂ ਧਮਕੀਆਂ ਦਿੱਤੀਆਂ ਗਈਆਂ।
previous post

