PreetNama
ਖਬਰਾਂ/News

ਅੰਕਿਤਾ ਭੰਡਾਰੀ ਕੇਸ: ਕੋਰਟ ਵੱਲੋਂ ਕਾਂਗਰਸ ਅਤੇ ‘ਆਪ’ ਨੂੰ ਦੁਸ਼ਯੰਤ ਗੌਤਮ ਨਾਲ ਜੁੜੀਆਂ ਪੋਸਟਾਂ ਹਟਾਉਣ ਦਾ ਨਿਰਦੇਸ਼

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 24 ਘੰਟਿਆਂ ਦੇ ਅੰਦਰ ਉਹ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਹਟਾਉਣ ਦਾ ਨਿਰਦੇਸ਼ ਦਿੱਤਾ ਹੈ,ਜਿਨ੍ਹਾਂ ਵਿੱਚ ਭਾਜਪਾ ਨੇਤਾ ਦੁਸ਼ਯੰਤ ਕੁਮਾਰ ਗੌਤਮ ਨੂੰ 2022 ਦੇ ਅੰਕਿਤਾ ਭੰਡਾਰੀ ਕਤਲ ਕੇਸ ਨਾਲ ਜੋੜਿਆ ਗਿਆ ਹੈ।  ਗੌਤਮ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ’ਤੇ ਅੰਤਰਿਮ ਹੁਕਮ ਸੁਣਾਉਂਦੇ ਹੋਏ ਜਸਟਿਸ ਮਿੰਨੀ ਪੁਸ਼ਕਰਨਾ ਨੇ ਦੋਵਾਂ ਸਿਆਸੀ ਪਾਰਟੀਆਂ ਨੂੰ ਭਾਜਪਾ ਦੇ ਰਾਸ਼ਟਰੀ ਸਕੱਤਰ ਨੂੰ ਇਸ ਕਤਲ ਕੇਸ ਵਿੱਚ ਕਥਿਤ “VIP” ਵਜੋਂ ਨਿਸ਼ਾਨਾ ਬਣਾਉਣ ਵਾਲੀ ਕੋਈ ਵੀ ਸਮੱਗਰੀ ਪੋਸਟ ਕਰਨ ਤੋਂ ਵੀ ਰੋਕ ਦਿੱਤਾ ਹੈ। ਅਦਾਲਤ ਨੇ ਇਹ ਹੁਕਮ ਉਰਮਿਲਾ ਸਨਾਵਰ ਅਤੇ ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਸਮੇਤ ਹੋਰ ਵਿਅਕਤੀਆਂ ਅਤੇ ਸੰਸਥਾਵਾਂ ਵਿਰੁੱਧ ਵੀ ਜਾਰੀ ਕੀਤੇ ਹਨ। 

ਜਸਟਿਸ ਪੁਸ਼ਕਰਨਾ ਨੇ ਕਿਹਾ ਕਿ ਗੌਤਮ ਨੇ ਆਪਣੇ ਪੱਖ ਵਿੱਚ ਇੱਕ ਮਜ਼ਬੂਤ ਕੇਸ ਪੇਸ਼ ਕੀਤਾ ਹੈ ਅਤੇ ਜੇ ਇਸ ਮਾਣਹਾਨੀ ਵਾਲੀ ਸਮੱਗਰੀ ਨੂੰ ਰੋਕਣ ਦਾ ਅੰਤਰਿਮ ਹੁਕਮ ਨਾ ਦਿੱਤਾ ਗਿਆ,ਤਾਂ ਉਨ੍ਹਾਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਵੇਗਾ। ਜੱਜ ਨੇ ਸਪੱਸ਼ਟ ਕੀਤਾ ਕਿ ਜੇਕਰ 24 ਘੰਟਿਆਂ ਵਿੱਚ ਸਮੱਗਰੀ ਨਾ ਹਟਾਈ ਗਈ,ਤਾਂ ਸੋਸ਼ਲ ਮੀਡੀਆ ਪਲੇਟਫਾਰਮ ਨਿਯਮਾਂ ਅਨੁਸਾਰ ਇਸਨੂੰ ਖੁਦ ਹਟਾ ਦੇਣਗੇ। 

ਜ਼ਿਕਰਯੋਗ ਹੈ ਕਿ 2022 ਵਿੱਚ ਪੌੜੀ ਜ਼ਿਲ੍ਹੇ ਦੇ ਵਨਾਂਤਰਾ ਰਿਜ਼ੌਰਟ ਵਿੱਚ ਰਿਸੈਪਸ਼ਨਿਸਟ 19 ਸਾਲਾ ਅੰਕਿਤਾ ਭੰਡਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਰਿਜ਼ੌਰਟ ਮਾਲਕ ਪੁਲਕਿਤ ਆਰੀਆ ਅਤੇ ਦੋ ਕਰਮਚਾਰੀਆਂ ਨੂੰ ਇਸ ਅਪਰਾਧ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲ ਹੀ ਵਿੱਚ ਸਾਬਕਾ ਵਿਧਾਇਕ ਸੁਰੇਸ਼ ਰਾਠੌਰ ਦੀ ਪਤਨੀ ਹੋਣ ਦਾ ਦਾਅਵਾ ਕਰਨ ਵਾਲੀ ਅਦਾਕਾਰਾ ਉਰਮਿਲਾ ਸਨਾਵਰ ਵੱਲੋਂ ਜਾਰੀ ਇੱਕ ਆਡੀਓ ਕਲਿੱਪ ਵਿੱਚ ਇੱਕ ‘VIP’ ਦਾ ਜ਼ਿਕਰ ਕੀਤਾ ਗਿਆ ਸੀ,ਜਿਸ ਨੂੰ ਕਥਿਤ ਤੌਰ ‘ਤੇ ਇਸ ਕੇਸ ਨਾਲ ਜੋੜਿਆ ਜਾ ਰਿਹਾ ਸੀ।

Related posts

ਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਮ ਵਿਦਾਈ

On Punjab

ਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਏਗੀ: ਕੇਜਰੀਵਾਲ

On Punjab

ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ ‘ਚ ਸ਼ਾਮਲ

Pritpal Kaur