ਚੰਡੀਗੜ੍ਹ- ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਗੈਰ ਸਮਾਜਿਕ ਅਨਸਰਾਂ ਦਾ ਖਾਤਮਾ ਕਰਨ ਲਈ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅਗਲੇ 72 ਘੰਟਿਆਂ ਦੌਰਾਨ ਗੈਂਗਸਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।
ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਦੀਆਂ 2000 ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਟੀਮਾਂ ਵੱਲੋਂ ਗੈਂਗਸਟਰਾਂ ਦੀ ਭਾਲ ਕਰਕੇ ਉਨ੍ਹਾਂ ਦਾ ਨੈਟਵਰਕ ਖਤਮ ਕੀਤਾ ਜਾ ਰਿਹਾ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਗੈਂਗਸਟਰਾਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੋਲ ਫਰੀ ਨੰਬਰ 93946 93946 ਉੱਥੇ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਗੈਂਗਸਟਰਾਂ ਦਾ ਜੜ੍ਹ ਤੋਂ ਖਾਤਮਾ ਕੀਤਾ ਜਾ ਸਕੇ। ਡੀਜੀਪੀ ਨੇ ਐਲਾਨ ਕੀਤਾ ਕਿ ਚੰਗਾ ਕੰਮ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

