PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲਾਲੜੂ ਦੇ ਪਿੰਡ ਤੋਂਗਾਪੁਰ ਵਿਖੇ ਗੁਰੂਘਰ ਦੀ ਹੋਈ ਬੇਅਦਬੀ

ਲਾਲੜੂ: ਮੋਹਾਲੀ ਜ਼ਿਲ੍ਹੇ ਦੇ ਲਾਲੜੂ ਅਧੀਨ ਆਉਂਦੇ ਪਿੰਡ ਤੋਂਗਾਪੁਰ ਵਿਖੇ ਗੁਰੂ ਘਰ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਵਾਸੀਆਂ ਵੱਲੋਂ ਇਹ ਬੇਅਦਬੀ ਕੀਤੀ ਗਈ ਹੈ। ਵਾਇਰਲ ਵੀਡੀਓ ਅਨੁਸਾਰ ਪਿੰਡ ਵਾਸੀਆਂ ਅਨੁਸਾਰ ਤਿੰਨ ਮੋਨੇ ਵਿਅਕਤੀ ਮੋਟਰਸਾਈਕਲ ਉੱਪਰ ਆਏ ਅਤੇ ਉਨ੍ਹਾਂ ਵਿੱਚੋਂ ਦੋ ਵਿਅਕਤੀ ਨੰਗੇ ਸਿਰ ਤੇ ਬੂਟਾਂ ਸਣੇ ਗੁਰੂ ਘਰ ਦੇ ਅੰਦਰ ਦਾਖਲ ਹੋਏ ਅਤੇ ਗੁਰੂ ਘਰ ਦੀ ਗੋਲਕ ਚੁੱਕ ਕੇ ਫਰਾਰ ਹੋ ਗਏ । ਕੁੱਝ ਦੂਰ ਜਾ ਕੇ ਇਹਨਾਂ ਵੱਲੋਂ ਗੋਲਕ ਤੋੜ ਕੇ ਇਸ ਵਿੱਚੋਂ ਪੈਸੇ ਕੱਢੇ ਗਏ ਅਤੇ ਗੋਲਕ ਸੁੱਟ ਕੇ ਫਰਾਰ ਹੋ ਗਏ । ਪਿੰਡ ਵਾਸੀਆਂ ਅਨੁਸਾਰ ਗੁਰੂ ਘਰ ਦੀ ਗੋਲਕ ਵਿੱਚ ਪਿਛਲੇ ਲਗਭਗ ਤਿੰਨ ਮਹੀਨੇ ਦਾ ਚੜ੍ਹਾਵਾ ਸੀ। ਪਿੰਡ ਵਾਸੀਆਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Related posts

ਐਨਆਈਏ ਵੱਲੋਂ ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਗ੍ਰਿਫ਼ਤਾਰ

On Punjab

ਨਵੇਂ ਸਾਲ ਮੌਕੇ ਅਮਰੀਕਾ ਦੀ ਮਸ਼ਹੂਰ ਸਟਰੀਟ ’ਤੇ ਕਾਰ ਨੇ ਹਜੂਮ ਨੂੰ ਦਰੜਿਆ; 10 ਹਲਾਕ, 30 ਜ਼ਖ਼ਮੀ

On Punjab

ਦਰਦਨਾਕ ਹਾਦਸਾ : ਦੋ ਮੰਜ਼ਿਲਾ ਮਕਾਨ ’ਚ ਅਚਾਨਕ ਅੱਗ ਲੱਗਣ ਨਾਲ 8 ਬੱਚਿਆਂ ਸਮੇਤ 12 ਲੋਕਾਂ ਦੀ ਮੌਤ

On Punjab