PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐਂਟਰੀ ਟੋਲ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਗੱਲ ਕਰਾਂਗਾ

ਸ਼ਿਮਲਾ- ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋਣ ਵਾਲੇ ਵਾਹਨਾਂ ’ਤੇ ਵਧਾਏ ਗਏ ਐਂਟਰੀ ਟੈਕਸ (ਦਾਖਲਾ ਟੈਕਸ) ਨੂੰ ਲੈ ਕੇ ਸਰਹੱਦੀ ਖੇਤਰਾਂ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ। ਭਾਜਪਾ ਵਿਧਾਇਕ ਰਣਧੀਰ ਸ਼ਰਮਾ ਨੇ ‘ਪੁਆਇੰਟ ਆਫ ਆਰਡਰ’ ਰਾਹੀਂ ਕਿਹਾ ਕਿ ਅੱਜ ਅੱਧੀ ਰਾਤ ਤੋਂ ਨਵੀਆਂ ਐਂਟਰੀ ਟੈਕਸ ਦਰਾਂ ਲਾਗੂ ਹੋਣ ਤੋਂ ਬਾਅਦ ਭਲਕੇ ਤੋਂ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੇ ਵਧੇ ਹੋਏ ਐਂਟਰੀ ਟੈਕਸ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ ਅਤੇ ਧਮਕੀ ਦਿੱਤੀ ਹੈ ਕਿ ਭਲਕੇ ਤੋਂ ਹਿਮਾਚਲ ਦੇ ਵਾਹਨਾਂ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਸੋਮਵਾਰ ਨੂੰ ਸਦਨ ਨੂੰ ਇਸ ਮਾਮਲੇ ‘ਤੇ ਗੌਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਸ ਨਾਜ਼ੁਕ ਸਥਿਤੀ ਨੂੰ ਸੁਲਝਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਐਂਟਰੀ ਟੈਕਸ ਨੂੰ ਲੈ ਕੇ ਸਰਹੱਦੀ ਖੇਤਰਾਂ ਵਿੱਚ ਕਿਸੇ ਅਸ਼ਾਂਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, “ਟੈਕਸ ਸਿਰਫ਼ ਵੱਡੇ ਵਾਹਨਾਂ ‘ਤੇ ਵਧਾਇਆ ਗਿਆ ਹੈ। ਨਾਲ ਹੀ, ਅਸੀਂ ਟੈਕਸ ਦੇ ਤਰਕਸੰਗਤਕਰਨ (ਰੇਸ਼ਨਾਲਾਈਜ਼ੇਸ਼ਨ) ‘ਤੇ ਵੀ ਵਿਚਾਰ ਕਰ ਰਹੇ ਹਾਂ।” ਭਾਜਪਾ ਨੇ ਅੱਜ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਇਸ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਵੀ ਕੀਤਾ।

Related posts

ਬੀਮਾਰ ਮਾਂ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ: ਧਾਮੀ

On Punjab

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ: ਮੁੱਖ ਮੰਤਰੀ ਮਾਨ

On Punjab

ਕਾਂਗਰਸੀ ਆਗੂ ਕਾਕਾ ਬਰਾੜ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ; ਕਿਹਾ- ਸੂਬਾ ਪ੍ਰਧਾਨ ਰਾਜਾ ਵੜਿੰਗ ਤੋਂ ਦੁਖੀ ਹੋ ਕੇ ਲਿਆ ਫ਼ੈਸਲਾ

On Punjab