60.06 F
New York, US
October 11, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Kamal Kaur Bhabhi ਕਤਲ ਕੇਸ ਦਾ ਮੁੱਖ ਮੁਲਜ਼ਮ ਅ੍ਰੰਮਿਤਪਾਲ ਮਹਿਰੋਂ ਪੁਲੀਸ ਨੇ ਕਿਵੇਂ ਫੜ੍ਹਿਆ ?

ਚੰਡੀਗੜ੍ਹ- ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੰਮੀ ਮੁਸ਼ੱਕਤ ਬਾਅਦ ਪੰਜਾਬੀ ਪੁਲੀਸ ਨੇ ਆਪਣੀ ਗ੍ਰਿਫ਼ਤ ’ਚ ਲੈ ਲਿਆ ਹੈ। ਜਾਂਚ ਵਿੱਚ ਸ਼ਾਮਲ ਨਾ ਹੋਣ ਕਾਰਨ ਬਠਿੰਡਾ ਦੀ ਅਦਾਲਤ ਨੇ ਫਰਵਰੀ 2026 ਵਿੱਚ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੰਯੁਕਤ ਅਰਬ ਅਮੀਰਾਤ (UAE) ਵਿੱਚ ਸ਼ਾਰਜਾਹ ਪੁਲੀਸ ਨੇ ਜਨਵਰੀ 2026 ਵਿੱਚ ਵੀਜ਼ਾ ਸਬੰਧੀ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ। ਤਾਜ਼ਾ ਅਪਡੇਟ ਅਨੁਸਾਰ ਬਠਿੰਡਾ ਪੁਲੀਸ ਦੀ ਇੱਕ ਟੀਮ, ਜਿਸ ਦੀ ਅਗਵਾਈ ਡੀ ਐੱਸ ਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂ ਏ ਈ ਅਧਿਕਾਰੀਆਂ ਤੋਂ ਉਸ ਦੀ ਹਿਰਾਸਤ ਹਾਸਲ ਕਰ ਲਈ ਹੈ। ਮਹਿਰੋਂ ਨੂੰ ਹਵਾਈ ਜਹਾਜ਼ ਰਾਹੀਂ ਵਾਪਸ ਭਾਰਤ ਲਿਆਂਦਾ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਡੀਜੀਪੀ ਵੱਲੋਂ ਐਕਸ ’ਤੇ ਜਾਰੀ ਕੀਤੇ ਬਿਆਨ ਅਨੁਸਾਰ ਬਠਿੰਡਾ ਪੁਲੀਸ ਨੇ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅਧੀਨ ਓਫਟੈੱਕ (OFTEC – ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ) ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਭਗੌੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮਿਡਲ ਈਸਟ (ਮੱਧ ਪੂਰਬ) ਤੋਂ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਡੀ ਜੀ ਪੀ ਨੇ ਦੱਸਿਆ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਰਾਹੀਂ ਮਿਡਲ ਈਸਟ ਵਿੱਚ ਉਸਦੀ ਲੋਕੇਸ਼ਨ ਦਾ ਪਤਾ ਲਗਾਇਆ ਅਤੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਕੇ ਭਾਰਤ ਵਾਪਸ ਭੇਜ ਦਿੱਤਾ ਗਿਆ, ਜਿੱਥੇ ਉਸ ਨੂੰ 10 ਅਪ੍ਰੈਲ, 2026 ਦੀ ਤੜਕਸਾਰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਦਿੱਲੀ ਵਿਖੇ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਸਨਸਨੀਖੇਜ਼ ਮਾਮਲਾ ਜੂਨ 2025 ਦਾ ਹੈ, ਜਦੋਂ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ  ਨੂੰ ਕਿਸੇ ਪ੍ਰੋਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ। 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਤਿੰਨ ਦਿਨਾਂ ਬਾਅਦ (11 ਜੂਨ) ਆਦੇਸ਼ ਯੂਨੀਵਰਸਿਟੀ ਬਠਿੰਡਾ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ। ਪੁਲੀਸ ਅਨੁਸਾਰ ਕਤਲ ਦਾ ਕਾਰਨ ਕੰਚਨ ਦੀ ਸੋਸ਼ਲ ਮੀਡੀਆ ਸਮੱਗਰੀ ਸੀ, ਜਿਸ ਨੂੰ ਮੁਲਜ਼ਮਾਂ ਨੇ ਅਸ਼ਲੀਲ ਮੰਨਿਆ ਅਤੇ ਦਾਅਵਾ ਕੀਤਾ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਦਾ ਰਹਿਣ ਵਾਲਾ ਹੈ ਅਤੇ ਇੱਕ ਨਿਹੰਗ ਸਿੰਘ ਹੈ। ਉਹ ‘ਕੌਮ ਦੇ ਰਾਖੇ’ ਨਾਮਕ ਗਰੁੱਪ ਦਾ ਮੁਖੀ ਹੈ ਅਤੇ ਸੋਸ਼ਲ ਮੀਡੀਆ ‘ਤੇ ਮੋਰਲ ਪੁਲੀਸਿੰਗ (ਨੈਤਿਕਤਾ ਦੇ ਨਾਮ ‘ਤੇ ਪਹਿਰੇਦਾਰੀ) ਲਈ ਜਾਣਿਆ ਜਾਂਦਾ ਸੀ। ਵਾਰਦਾਤ ਤੋਂ ਬਾਅਦ ਉਹ 10 ਜੂਨ 2025 ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂਏਈ ਫਰਾਰ ਹੋ ਗਿਆ ਸੀ ਅਤੇ ਫਰਵਰੀ 2026 ਵਿੱਚ ਅਦਾਲਤ ਨੇ ਉਸ ਨੂੰ ਭਗੌੜਾ (Proclaimed Offender) ਕਰਾਰ ਦਿੱਤਾ ਸੀ।

ਕੰਚਨ ਕੁਮਾਰੀ ਲੁਧਿਆਣਾ ਦੀ ਰਹਿਣ ਵਾਲੀ ਇੱਕ ਮਕਬੂਲ ਸੋਸ਼ਲ ਮੀਡੀਆ ਇਨਫਲੂਐਂਸਰ ਸੀ, ਜਿਸ ਨੂੰ ਲੋਕ ‘ਕਮਲ ਕੌਰ ਭਾਬੀ’ ਦੇ ਨਾਂ ਨਾਲ ਜਾਣਦੇ ਸਨ। ਉਸ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਇੰਗ ਸੀ, ਜਿਸ ਵਿੱਚ ਇੰਸਟਾਗ੍ਰਾਮ ‘ਤੇ 3.84 ਲੱਖ ਤੋਂ ਵੱਧ ਫਾਲੋਅਰਜ਼ ਸਨ। ਉਹ ‘ਫਨੀ ਭਾਬੀ ਟੀਵੀ’ (Funny Bhabhi TV) ਨਾਮਕ ਯੂਟਿਊਬ ਚੈਨਲ ਵੀ ਚਲਾਉਂਦੀ ਸੀ, ਜਿਸ ਦੇ 2.36 ਲੱਖ ਤੋਂ ਵੱਧ ਸਬਸਕ੍ਰਾਈਬਰ ਸਨ। ਇਸ ਮਾਮਲੇ ਨੇ ਪੰਜਾਬ ਵਿੱਚ ਮੋਰਲ ਪੁਲਿਸਿੰਗ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵੱਡੀ ਬਹਿਸ ਛੇੜ ਦਿੱਤੀ ਸੀ।

Related posts

ਬਿਸਕੁਟ ਤੋਂ ਬਿਨਾਂ ਨਹੀਂ ਪੀਤੀ ਜਾਂਦੀ ਚਾਹ ਤਾਂ ਇਸ ਦੇ ਨੁਕਸਾਨ ਜਾਣ ਕੇ ਹੋ ਤੁਸੀਂ ਵੀ ਕਰੋਗੇ ਹਾਏ ਤੌਬਾ-ਹਾਏ ਤੌਬਾ ਚਾਹੇ ਹਲਕੀ ਭੁੱਖ ਮਿਟਾਉਣ ਦੀ ਗੱਲ ਹੋਵੇ ਜਾਂ ਚਾਹ ਨਾਲ ਕੁਝ ਹਲਕਾ ਖਾਣਾ, ਬਿਸਕੁਟ ਹਮੇਸ਼ਾ ਹੀ ਲੋਕਾਂ ਦੀ ਪਹਿਲੀ ਪਸੰਦ ਰਹੇ ਹਨ। ਬੱਚੇ ਹੋਣ ਜਾਂ ਵੱਡੇ, ਹਰ ਕੋਈ ਬਿਸਕੁਟ ਕਦੇ ਵੀ ਮਜ਼ੇ ਨਾਲ ਖਾ ਸਕਦਾ ਹੈ। ਹਾਲਾਂਕਿ, ਤੁਹਾਡੀ ਬਿਸਕੁਟ ਖਾਣ ਦੀ ਆਦਤ (side effects of biscuits) ਸਿਹਤ ਲਈ ਨੁਕਸਾਨਦੇਹ ਹੈ। ਰੋਜ਼ਾਨਾ ਬਿਸਕੁਟ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੇ ਨੁਕਸਾਨ।

On Punjab

ਸ਼੍ਰੋਮਣੀ ਅਕਾਲੀ ਦਲ ਨੇ ਫ਼ਿਲਮ ‘ਐਮਰਜੈਂਸੀ’ ’ਤੇ ਰੋਕ ਲਾਉਣ ਲਈ ਸੀਬੀਐੱਫਸੀ ਨੂੰ ਭੇਜਿਆ ਕਾਨੂੰਨੀ ਨੋਟਿਸ ਟਰੇਲਰ ਰੀਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿਚ ਹੈ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ

On Punjab

ਠੇਕੇ ‘ਤੇ ਭਰਤੀ ਪਟਵਾਰੀਆਂ ਦੀ ਤਨਖਾਹ ਵਧਾਉਣ ਅਤੇ 1766 ਰੈਗੂਲਰ ਅਸਾਮੀਆਂ ‘ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਦੀ ਠੇਕੇ ‘ਤੇ ਭਰਤੀ ਨੂੰ ਕਾਰਜ ਬਾਅਦ ਪ੍ਰਵਾਨਗੀ

On Punjab