70.18 F
New York, US
October 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂ

ਸੰਗਰੂਰ- ਪੰਜਾਬ ਸਰਕਾਰ ਅੱਜ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰੇਗੀ। ਲਗਪਗ 90 ਲੱਖ ਮਹਿਲਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਸਰਕਾਰ ਜੁਲਾਈ ਤੋਂ ਸਹਾਇਤਾ ਰਾਸ਼ੀ ਦੇਣੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।

ਹਾਲਾਂਕਿ ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ, ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਦਮਪੁਰ ਵਿਖੇ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ‘ਆਪ’ ਨੇ ਮਹਿਲਾ ਅਤੇ ਦਲਿਤ ਵੋਟਰਾਂ ਨੂੰ ਲਾਮਬੰਦ ਕਰਨ ਵਿੱਚ ਸੱਤਾਧਾਰੀ ਪਾਰਟੀ ਲਈ ਇਸ ਸਕੀਮ ਦੇ ਸਿਆਸੀ ਲਾਭ ਨੂੰ ਦੇਖਦੇ ਹੋਏ ਇਸ ਨੂੰ ਇੱਕ ਵੱਡਾ ਸਮਾਗਮ ਬਣਾਉਣ ਲਈ ਪੂਰੀ ਵਾਹ ਲਾਈ ਹੋਈ ਹੈ।

ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਬੁੱਧਵਾਰ ਤੋਂ ਪਾਇਲਟ ਪ੍ਰੋਜੈਕਟ ਵਜੋਂ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਮਹਿਲਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਇਨ੍ਹਾਂ ਵਿੱਚ ਆਦਮਪੁਰ, ਮਲੋਟ, ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਕੋਟਕਪੂਰਾ, ਮੋਗਾ, ਪਟਿਆਲਾ ਦਿਹਾਤੀ ਅਤੇ ਬਟਾਲਾ ਸ਼ਾਮਲ ਹਨ। ਔਰਤਾਂ (ਸੇਵਾਮੁਕਤ ਜਾਂ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ ਚੁਣੇ ਹੋਏ ਵਿਧਾਇਕਾਂ/ਸੰਸਦ ਮੈਂਬਰਾਂ ਨੂੰ ਛੱਡ ਕੇ) ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਨ ਲਈ ਸਿਰਫ਼ ਆਪਣੀ ਬੈਂਕ ਪਾਸਬੁੱਕ, ਆਧਾਰ ਕਾਰਡ ਅਤੇ ਵੋਟਰ ਕਾਰਡ ਲੈ ਕੇ ਆਉਣਾ ਪਵੇਗਾ। ਬਾਕੀ ਰਹਿੰਦੇ 108 ਵਿਧਾਨ ਸਭਾ ਹਲਕਿਆਂ ਵਿੱਚ ਔਰਤਾਂ ਦੀ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ।

Related posts

ਮੋਦੀ ਵਾਂਗ ਝੂਠੇ ਵਾਅਦੇ ਕਰਦੇ ਨੇ ਕੇਜਰੀਵਾਲ: ਰਾਹੁਲ ਗਾਂਧੀ

On Punjab

Manish Sisodia Bail Plea: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ, ਜੱਜ ਨੇ ਖੁਦ ਨੂੰ ਕੇਸ ਤੋਂ ਕੀਤਾ ਵੱਖ

On Punjab

ਗੁਆਂਢੀ ਨੌਜਵਾਨ ਵੱਲੋਂ 11 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ

On Punjab