72.23 F
New York, US
October 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਿਮਾਚਲ ਪ੍ਰਦੇਸ਼ ਵਿੱਚ 16 ਅਪਰੈਲ ਤੋਂ ਭਾਰੀ ਬਰਫ਼ਬਾਰੀ ਤੇ ਮੀਂਹ ਦੀ ਪੇਸ਼ੀਨਗੋਈ; ਓਰੈਂਜ ਤੇ ਯੈਲੋ ਅਲਰਟ ਜਾਰੀ

ਸ਼ਿਮਲਾ-  ਹਿਮਾਚਲ ਪ੍ਰਦੇਸ਼ ਵਿੱਚ 16 ਅਪਰੈਲ ਤੋਂ ਭਾਰੀ ਬਰਫ਼ਬਾਰੀ, ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਮੌਸਮ ਕੇਂਦਰ ਵੱਲੋਂ 16 ਅਪਰੈਲ ਲਈ ਚਾਰ ਜ਼ਿਲ੍ਹਿਆਂ ਵਿੱਚ ਓਰੈਂਜ ਅਤੇ ਚਾਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਮੌਸਮ ਵਿਭਾਗ ਅਨੁਸਾਰ ਕੁੱਲੂ, ਕਾਂਗੜਾ, ਮੰਡੀ ਅਤੇ ਚੰਬਾ ਜ਼ਿਲ੍ਹਿਆਂ ਲਈ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਇੱਥੇ ਭਾਰੀ ਗੜੇਮਾਰੀ ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸ਼ਿਮਲਾ, ਊਨਾ, ਬਿਲਾਸਪੁਰ ਅਤੇ ਹਮੀਰਪੁਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿੱਥੇ ਝੱਖੜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਨੇ ਉੱਚੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਸੂਬੇ ਦੇ ਹੋਰ ਹਿੱਸਿਆਂ ਵਿੱਚ 19 ਅਪਰੈਲ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 20 ਅਪਰੈਲ ਤੋਂ ਬਾਅਦ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਮੌਸਮ ਮੁੱਖ ਤੌਰ ‘ਤੇ ਖ਼ੁਸ਼ਕ ਰਿਹਾ ਅਤੇ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਦਰਜ ਕੀਤਾ ਗਿਆ। ਵੇਰਵਿਆਂ ਅਨੁਸਾਰ ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 13.4 ਡਿਗਰੀ ਸੈਲਸੀਅਸ, ਧਰਮਸ਼ਾਲਾ 11.6, ਮਨਾਲੀ 11.9, ਕਾਂਗੜਾ 14.7, ਮੰਡੀ 13.6, ਸੋਲਨ 11, ਬਿਲਾਸਪੁਰ 15, ਤਾਬੋ 3, ਸੁੰਦਰ ਨਗਰ 12.2, ਨਾਹਨ 15.7, ਭੁੰਤਰ 10.5, ਕਲਪਾ 4.6 ਅਤੇ ਪਾਉਂਟਾ ਸਾਹਿਬ ਵਿੱਚ 18 ਡਿਗਰੀ ਸੈਲਸੀਅਸ ਰਿਹਾ। ਸੂਬੇ ਵਿੱਚ ਊਨਾ 34.5 ਡਿਗਰੀ ਸੈਲਸੀਅਸ ਨਾਲ ਤੇ ਸਭ ਤੋਂ ਵੱਧ ਤਾਪਮਾਨ ਨਾਲ ਗਰਮ ਰਿਹਾ, ਜਦਕਿ ਲਾਹੌਲ-ਸਪਿਤੀ ਜ਼ਿਲ੍ਹੇ ਦਾ ਕੇਲੌਂਗ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related posts

Shah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼

On Punjab

ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫੈਸਲਾ, ਕੱਚੇ ਮੁਲਾਜ਼ਮ ਹੋਣਗੇ ਪੱਕੇ

On Punjab

ਜੇ ਕੋਈ ਗਲਤ ਸਾਬਤ ਕਰਦੈ ਤਾਂ ਝੁਕਣ ਲਈ ਤਿਆਰ ਹਾਂ- ਅੰਮ੍ਰਿਤਪਾਲ ਸਿੰਘ

On Punjab