PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅੰਮ੍ਰਿਤਸਰ ‘ਚ 64.62 ਕਿਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ- ਪੰਜਾਬ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਉਰਫ਼ ਗੁੱਜਰ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਦੇ ਦਿਹਾਤੀ ਖੇਤਰ ਨਾਲ ਸੰਬੰਧਿਤ ਹਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਵਿਦੇਸ਼, ਖ਼ਾਸਕਰ ਪੁਰਤਗਾਲ ਅਤੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਇਸ ਤੋਂ ਇਲਾਵਾ ਇਸ ਗਿਰੋਹ ਦੇ ਸੰਬੰਧ ਪਾਕਿਸਤਾਨੀ ਤਸਕਰ ਮੂਸਾ ਨਾਲ ਵੀ ਜੁੜੇ ਹੋਣ ਦੇ ਇਸ਼ਾਰੇ ਮਿਲੇ ਹਨ, ਜਿਸ ਦਾ ਨਾਮ 532 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਆ ਚੁੱਕਾ ਹੈ। ਡੀਜੀਪੀ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਾ-ਵਿਰੋਧੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਸਫਲਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Related posts

Missile Program in North Korea : ਉੱਤਰੀ ਕੋਰੀਆ ਨੇ ਕਿਹਾ- ਤਾਜ਼ਾ ਪਾਬੰਦੀਆਂ ਤੋਂ ਬਾਅਦ ਵੀ ਜਾਰੀ ਰਹੇਗਾ ਮਿਜ਼ਾਈਲ ਪ੍ਰੋਗਰਾਮ

On Punjab

ਅਮਰੀਕਾ: ਕੋਰੋਨਾ ਨੇ ਪਿਛਲੇ 24 ਘੰਟਿਆਂ ‘ਚ ਲਈ 1303 ਲੋਕਾਂ ਦੀ ਜਾਨ, ਮ੍ਰਿਤਕਾਂ ਦਾ ਅੰਕੜਾ 56 ਹਜ਼ਾਰ ਦੇ ਪਾਰ

On Punjab

Encounter in Srinagar : ਸ਼੍ਰੀਨਗਰ ਦੇ ਹਰਵਾਨ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ; ਇੱਕ ਅੱਤਵਾਦੀ ਢੇਰ

On Punjab