PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿਧਾਨ ਸਭਾ ਵਿੱਚ ‘ਭਰੋਸਗੀ ਮਤਾ’ ਪਾਸ ; ਹੱਕ ‘ਚ ਭੁਗਤੇ ‘ਆਪ’ ਦੇ 88 ਵਿਧਾਇਕ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ‘ਭਰੋਸਗੀ ਮਤਾ’ (Confidence Motion) ਪੇਸ਼ ਕੀਤਾ ਗਿਆ ਸੀ ਜਿਸ ਦੇ ਹੱਕ ਵਿੱਚ ‘ਆਪ’ 88 ਵਿਧਾਇਕ ਭੁਗਤੇ ਹਨ, ਜਦਕਿ 4 ਵਿਧਾਇਕ ਗੈਰ-ਹਾਜ਼ਰ ਰਹੇ। ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ ਸੂਬੇ ਦੇ ਲੱਖਾਂ ਕਿਰਤੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਸਦਨ ਨੇ ਅੱਜ ਇੱਕ ਸਰਕਾਰੀ ਮਤੇ ’ਤੇ ਲੰਬੀ ਅਤੇ ਗੰਭੀਰ ਬਹਿਸ ਤੋਂ ਬਾਅਦ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ 15 ਫੀਸਦੀ ਵਾਧੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਮਤਾ ਲੇਬਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਰ ਲਗਾਉਂਦਿਆਂ ਵਾਧੇ ਦਾ ਰਸਮੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸੂਬੇ ਵਿੱਚ ਆਖਰੀ ਵਾਰ ਸਾਲ 2012 ਵਿੱਚ ਉਜਰਤਾਂ ਦੇ ‘ਬੇਸ ਰੇਟ’ ਦੀ ਰਿਵੀਜ਼ਨ ਕੀਤੀ ਗਈ ਸੀ। ਹਾਲਾਂਕਿ ਮਹਿੰਗਾਈ ਭੱਤਾ ਲਗਾਤਾਰ ਵਧ ਰਿਹਾ ਸੀ, ਪਰ ਮੂਲ ਉਜਰਤਾਂ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਹੋਇਆ ਸੀ। ਮਾਨ ਸਰਕਾਰ ਦੇ ਇਸ ਫੈਸਲੇ ਨਾਲ ਮਜ਼ਦੂਰ ਵਰਗ ਨੂੰ ਵੱਡੀ ਆਰਥਿਕ ਰਾਹਤ ਮਿਲਣ ਦੀ ਉਮੀਦ ਹੈ।

ਬਾਜਵਾ ਨੇ 650 ਰੁਪਏ ਦਿਹਾੜੀ ਦੀ ਕੀਤੀ ਸੀ ਮੰਗ- ਸਰਕਾਰੀ ਮਤੇ ’ਤੇ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਰਤੀਆਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ। ਬਾਜਵਾ ਨੇ ਮੰਗ ਕੀਤੀ ਸੀ ਕਿ ਮੌਜੂਦਾ ਮਹਿੰਗਾਈ ਨੂੰ ਦੇਖਦਿਆਂ ਮਜ਼ਦੂਰਾਂ ਦੀ ਘੱਟੋ-ਘੱਟ ਦਿਹਾੜੀ ਵਧਾ ਕੇ 650 ਰੁਪਏ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਕਿਰਤੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਨੂੰ ਸਨਮਾਨਜਨਕ ਉਜਰਤ ਮਿਲਣਾ ਉਨ੍ਹਾਂ ਦਾ ਹੱਕ ਹੈ।

ਹਾਲਾਂਕਿ ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ‘ਭਰੋਸਗੀ ਮਤਾ’ (Confidence Motion) ਪੇਸ਼ ਕੀਤਾ। ਦਿਲਚਸਪ ਗੱਲ ਇਹ ਰਹੀ ਕਿ ਜਦੋਂ ਮੁੱਖ ਮੰਤਰੀ ਸਦਨ ਵਿੱਚ ਆਪਣੀ ਸਰਕਾਰ ਪ੍ਰਤੀ ਵਿਸ਼ਵਾਸ ਪ੍ਰਗਟਾ ਰਹੇ ਸਨ, ਉਸ ਵੇਲੇ ਵਿਰੋਧੀ ਧਿਰ ਦੇ ਬੈਂਚ ਪੂਰੀ ਤਰ੍ਹਾਂ ਖਾਲੀ ਸਨ। ਕਾਂਗਰਸ ਸਣੇ ਹੋਰ ਵਿਰੋਧੀ ਦਲਾਂ ਨੇ ਸਦਨ ਦੀ ਕਾਰਵਾਈ ਦਾ ਬਾਈਕਾਟ ਜਾਰੀ ਰੱਖਿਆ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋਇਆ। ਵਿਸ਼ੇਸ਼ ਇਜਲਾਸ ਤੇ ਸ਼ੁਰੂ ਹੁੰਦੇ ਹੀ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਆਜ਼ਾਦੀ ਘੁਲਾਟੀਆ ਚਮਨ ਲਾਲ, ਵਿਸ਼ਵ ਪ੍ਰਸਿੱਧ ਫੋਟੋਗ੍ਰਾਫਰ ਰਘੂ ਰਾਏ, ਲੈਫਟੀਨੈਂਟ ਜਨਰਲ ਦੀਪੇਂਦਰ ਸਿੰਘ ਅਤੇ ਹਾਕੀ ਖਿਡਾਰੀ ਤੇ ਓਲੰਪੀਅਨ ਗੁਰਬਖਸ਼ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵਿਧਾਨ ਸਭਾ ਵਿੱਚੋਂ ਸਾਰੇ ਵਿਧਾਇਕਾਂ ਵੱਲੋਂ ਖੜੇ ਹੋ ਕੇ ਦੋ ਮਿੰਟ ਦਾ ਮੋਨ ਰੱਖਿਆ ਗਿਆ।

Related posts

ਵਿਦਿਆਰਥੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ CBSE ਨੂੰ ਨੋਟਿਸ

On Punjab

ਸੁਖਪਾਲ ਖਹਿਰਾ ਨੂੰ ਜਲੰਧਰ ‘ਚ ਲੌਕਡਾਊਨ ਦੇ ਨਿਯਮਾਂ ਦਾ ਉਲੰਘਣ ਕਰਨ ‘ਤੇ ਕੀਤਾ ਗ੍ਰਿਫ਼ਤਾਰ

On Punjab

ਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਯੂਕਰੇਨ ਦੇ ਹਸਪਤਾਲਾਂ ‘ਤੇ 620 ਹੋਏ ਹਮਲੇ – WHO

On Punjab