PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਨਾਇਬ ਸੈਣੀ ਸਾਈਕਲ ’ਤੇ ਚੜ੍ਹ ਕੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਨਿਕਲੇ

ਚੰਡੀਗੜ੍ਹ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਮੁੱਖ ਮੰਤਰੀ ਨਾਇਬ ਸੈਣੀ ਅੱਜ ਸਵੇਰੇ-ਸਵੇਰੇ ਸਾਈਕਲ ਉੱਤੇ ਚੜ੍ਹ ਕੇ ਸੁਖਨਾ ਲੇਕ ਪਹੁੰਚ ਕੇ ਜਿੱਥੇ ਸਵੇਰ ਦੀ ਸੈਰ ਕੀਤੀ, ਉੱਥੇ ਹੀ ਸਾਈਕਲ ਚਲਾਉਂਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ‘ਸਵਸਥ ਭਾਰਤ, ਸਵਸਥ ਹਰਿਆਣਾ’ ਦਾ ਸੁਨੇਹਾ ਦਿੱਤਾ।

​ਮੁੱਖ ਮੰਤਰੀ ਨਾਇਬ ਸੈਨਾ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਸੱਦੇ ’ਤੇ ਵਿਰੋਧੀ ਪਾਰਟੀਆਂ ਨੂੰ ਵੀ ਸਿਆਸਤ ਤੋਂ ਉੱਪਰ ਉੱਠ ਕੇ ਜਨਤਾ ਦੇ ਨਾਲ ਮਿਲ ਕੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਪੂਰਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ​ ਪ੍ਰਦੂਸ਼ਣ ਅਤੇ ਟਰੈਫਿਕ ਘਟਾਉਣ ਲਈ ਨਵੀਂ SOP ਜਾਰੀ ਕਰ ਦਿੱਤੀ ਹੈ। ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਊਰਜਾ ਦੀ ਬਚਤ ਲਈ ਹਰਿਆਣਾ ਵਿੱਚ ਵੀ ਸਰਕਾਰ ਦੇ ਪੱਧਰ ’ਤੇ ਵਿਸ਼ੇਸ਼ ਐਸ.ਓ.ਪੀ. (SOP) ਜਾਰੀ ਕੀਤੀ ਗਈ ਹੈ। ਇਸ ਤਹਿਤ ਸਰਕਾਰੀ ਕੰਮਕਾਜ ਵਿੱਚ ਬਦਲਾਅ ਲਿਆਉਂਦੇ ਹੋਏ ਵਰਚੁਅਲ ਮੀਟਿੰਗਾਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਲਈ ‘ਵਰਕ ਫ੍ਰੌਮ ਹੋਮ’ ਵਰਗੇ ਬਦਲਵੇਂ ਪ੍ਰਬੰਧਾਂ ਨੂੰ ਅਪਣਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ, ਤਾਂ ਜੋ ਸੜਕਾਂ ’ਤੇ ਵਾਹਨਾਂ ਦਾ ਦਬਾਅ ਅਤੇ ਪ੍ਰਦੂਸ਼ਣ ਘੱਟ ਕੀਤਾ ਜਾ ਸਕੇ।

Related posts

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਯਾਦ ਕਰਦਿਆਂ ਪਾਈ ਭਾਵੁਕ ਪੋਸਟ, ਪੜ੍ਹ ਕੇ ਹਰ ਕਿਸੇ ਦਾ ਵਲੂੰਧਰਿਆ ਜਾਂਦੈ ਸੀਨਾ

On Punjab

ਸਰਹੱਦ ‘ਤੇ ਵਧਿਆ ਤਣਾਅ, ਤਾਬੜਤੋੜ ਗੋਲੀਬਾਰੀ

On Punjab

ਗੁਰਦਾਸਪੁਰ ’ਚ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ

On Punjab