PreetNama
ਖਾਸ-ਖਬਰਾਂ/Important News

ਜੇਤਲੀ ਵੱਲੋਂ ਮੋਦੀ ਸਰਕਾਰ ‘ਚ ਮੰਤਰੀ ਬਣਨ ਤੋਂ ਇਨਕਾਰ

ਵੀਂ ਦਿੱਲੀ: ਬੀਜੇਪੀ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਸਰਕਾਰ ਦੇ ਦੂਜੇ ਕਾਰਜਕਾਲ ‘ਚ ਮੰਤਰੀ ਨਹੀਂ ਬਣਨਾ ਚਾਹੁੰਦੇ। ਉਨ੍ਹਾਂ ਨੇ ਚਿੱਠੀ ‘ਚ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਅਰੁਣ ਜੇਤਲੀ ਨੇ ਪੀਐਮ ਮੋਦੀ ਨੂੰ ਕਿਹਾ, “ਮੇਰੀ ਸਿਹਤ ਪਿਛਲੇ ਕੁਝ ਸਮੇਂ ਤੋਂ ਖ਼ਰਾਬ ਹੈ ਤੇ ਡਾਕਟਰਾਂ ਨੇ ਮੈਨੂੰ ਆਰਾਮ ਦੀ ਸਲਾਹ ਦਿੱਤੀ ਹੈ।”

ਉਨ੍ਹਾਂ ਨੇ ਅੱਗੇ ਲਿਖਿਆ, “ਮੈਂ ਇਹ ਚਿੱਠੀ ਬੇਨਤੀ ਕਰਦੇ ਹੋਏ ਲਿਖ ਰਿਹਾ ਹਾਂ ਕਿ ਮੈਂ ਸਿਹਤ ਤੇ ਆਪਣੇ ਲਈ ਸਮਾਂ ਚਾਹੁੰਦਾ ਹਾਂ। ਇਸ ਲਈ ਮੈਂ ਕੋਈ ਨਵੀਂ ਜ਼ਿੰਮੇਵਾਰੀ ਨਵੀਂ ਸਰਕਾਰ ‘ਚ ਨਹੀਂ ਸੰਭਾਲ ਸਕਦਾ।” ਉਨ੍ਹਾਂ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਤੋਂ ਮੇਰੀ ਸਿਹਤ ਖ਼ਰਾਬ ਹੈ। ਅਰੁਣ ਜੇਤਲੀ ਨੇ ਕਿਹਾ, “ਇਹ ਮੇਰੇ ਲਈ ਸਨਮਾਨ ਦੀ ਗੱਲ ਹੈ ਕਿ ਮੈਂ ਪਿਛਲੇ ਪੰਜ ਸਾਲ ਤੋਂ ਅਜਿਹੀ ਸਰਕਾਰ ਦਾ ਹਿੱਸਾ ਰਿਹਾ ਹਾਂ ਜਿਸ ਦੀ ਨੁਮਾਇੰਦਗੀ ਮੋਦੀ ਨੇ ਕੀਤੀ ਸੀ।

ਪਿਛਲੇ ਦਿਨੀਂ ਅਚਾਨਕ ਅਰੁਣ ਜੇਤਲੀ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਖ਼ਬਰ ਵਾਇਰਲ ਹੋਈ ਸੀ। ਇਸ ਤੋਂ ਬਾਅਦ ਸਰਕਾਰ ਨੇ ਸਫਾਈ ਦਿੰਦੀਆਂ ਕਿਹਾ ਸੀ, “ਮੀਡੀਆ ਦੇ ਇੱਕ ਤਬਕੇ ‘ਚ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਸਿਹਤ ਨੂੰ ਲੈ ਕੇ ਜੋ ਵੀ ਖ਼ਬਰਾਂ ਚਲ ਰਹੀਆਂ ਹਨ, ਉਹ ਗਲਤ ਹਨ।”

ਇਸ ਗੱਲ ਦੀਆਂ ਵੀ ਅਟਕਲਾਂ ਲਾਈਆਂ ਜਾ ਰਹੀਆਂ ਸੀ ਕਿ ਉਹ ਨਵੀਂ ਸਰਕਾਰ ‘ਚ ਮੰਤਰੀ ਨਹੀਂ ਬਣਨਗੇ। ਮੋਦੀ ਦੀ ਸਰਕਾਰ ‘ਚ ਉਨ੍ਹਾਂ ਨੇ ਵਿੱਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲੀ ਸੀ।

Related posts

Russia Ukraine War: ਯੂਕਰੇਨ ‘ਚ ਰੂਸੀ ਹਮਲਿਆਂ ‘ਤੇ ਬੋਲਿਆ ਅਮਰੀਕਾ – ਮਾਰੇ ਗਏ ਬੱਚੇ, ਸਕੂਲ ਤਬਾਹ; ਹਸਪਤਾਲ ਤਹਿਸ ਨਹਿਸ

On Punjab

H1-B ਵੀਜ਼ਾ: ਟਰੰਪ ਵੱਲੋਂ ਫੀਸ 100,000 ਅਮਰੀਕੀ ਡਾਲਰ ਕਰਨ ਐਲਾਨ

On Punjab

ਹੁਣ ਕਾਨੂੰਨ ‘ਅੰਨ੍ਹਾ’ ਨਹੀਂ … ਨਿਆਂ ਦੀ ਦੇਵੀ ਦੀ ਮੂਰਤੀ ਦੀਆਂ ਅੱਖਾਂ ਤੋਂ ਹਟਾਈ ਗਈ ਪੱਟੀ, ਹੱਥ ‘ਚ ਤਲਵਾਰ ਦੀ ਥਾਂ ‘ਤੇ ਸੰਵਿਧਾਨ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਨਿਆਂ ਦੀ ਦੇਵੀ ਦੀ ਨਵੀਂ ਮੂਰਤੀ ਸਥਾਪਤ ਕੀਤੀ ਗਈ। ਨਿਆਂ ਦੀ ਦੇਵੀ ਦੀ ਮੂਰਤੀ ਦੀਆਂ ਅੱਖਾਂ ਦੀ ਪੱਟੀ ਹਟਾ ਦਿੱਤੀ ਗਈ ਹੈ ਅਤੇ ਉਸਦੇ ਇੱਕ ਹੱਥ ਵਿੱਚ ਤਲਵਾਰ ਸੰਵਿਧਾਨ ਦੁਆਰਾ ਬਦਲ ਦਿੱਤੀ ਗਈ ਹੈ। ਤਾਂ ਜੋ ਇਹ ਸੰਦੇਸ਼ ਦਿੱਤਾ ਜਾ ਸਕੇ ਕਿ ਦੇਸ਼ ਵਿੱਚ ਕਾਨੂੰਨ ਅੰਨ੍ਹਾ ਨਹੀਂ ਹੈ। ਇਹ ਮੂਰਤੀ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਲਾਇਬ੍ਰੇਰੀ ਵਿੱਚ ਲਗਾਈ ਗਈ ਹੈ।

On Punjab