PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੂਸਾ ਹਵੇਲੀ ‘ਚ ਮਨਾਇਆ ਗਿਆ ਮਰਹੂਮ Sidhu Moosewala ਦਾ ਜਨਮਦਿਨ; ਛੋਟੇ ਸਿੱਧੂ ਨੇ ਕੱਟਿਆ ਕੇਕ

ਮਾਨਸਾ-  ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮਦਿਨ ਅੱਜ ਮੂਸਾ ਹਵੇਲੀ ਵਿੱਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਅਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਮਨਾਇਆ ਗਿਆ। ਛੋਟੇ ਸ਼ੁਭਦੀਪ ਸਿੱਧੂ ਨੇ ਵੱਡੇ ਭਰਾ ਸਿੱਧੂ ਮੂਸੇਵਾਲਾ ਦੇ ਜਨਮਦਿਨ ਦਾ ਕੇਕ ਕੱਟਿਆ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਆਪਣੇ ਪੁੱਤ ਦੇ ਇਸ ਦੁਨੀਆਂ ਤੋਂ ਚਲੇ ਜਾਣ ਬਾਅਦ ਅੱਜ ਮੈਂ ਉਸ ਦਾ ਚੌਥਾ ਜਨਮਦਿਨ ਮਨਾ ਰਿਹਾ ਹਾਂ ਅਤੇ ਵੱਡੀ ਗਿਣਤੀ ਵਿੱਚ ਮੂਸੇਵਾਲਾ ਨੂੰ ਚਾਹੁਣ ਵਾਲੇ ਉਸ ਦੇ ਪ੍ਰਸ਼ੰਸਕ ਉਨ੍ਹਾਂ ਦਾ ਹਮੇਸ਼ਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਪੁੱਤ ਇਸ ਦੁਨੀਆਂ ਤੋਂ ਚਲਾ ਗਿਆ ਹੈ, ਪਰ ਉਸ ਦੀਆਂ ਯਾਦਾਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।

ਬਲਕੌਰ ਸਿੰਘ ਨੇ ਕਿਹਾ ਕਿ ਅੱਜ ਵੀ ਉਨ੍ਹਾਂ ਨੂੰ ਕਈ ਲੋਕ ਡਰਾ ਧਮਕਾ ਰਹੇ ਹਨ ਅਤੇ ਉਨ੍ਹਾਂ ਦੀ ਪ੍ਰੋਪਰਟੀ ਦਾ ਵੀ ਹੱਕ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਬਲਕੌਰ ਸਿੰਘ ਨੇ ਨਸੀਹਤ ਦਿੰਦੇ ਹੋਏ ਕਿਹਾ ਕਿ ਅਜਿਹਾ ਨਾ ਕਰਿਆ ਕਰੋ, ਜਿਸ ਨਾਲ ਕਿਸੇ ਦੇ ਮਾਤਾ-ਪਿਤਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।

ਉਨ੍ਹਾਂ ਕਿਹਾ, ”ਕੁਝ ਗੈਂਗਸਟਰ ਅੱਜ ਵੀ ਉਨ੍ਹਾਂ ਦੇ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਅਤੇ ਕਹਿੰਦੇ ਨੇ ਕਿ ਉਨ੍ਹਾਂ ਦੀ ਬਾਪੂ ਬਲਕੌਰ ਨਾਲ ਗੱਲ ਕਰਵਾ ਦਿਓ, ਅਸੀਂ ਗੋਲਡੀ ਬਰਾੜ ਨੂੰ ਮਾਰ ਦੇਵਾਂਗੇ, ਪਰ ਮੈਂ ਨਹੀਂ ਚਾਹੁੰਦਾ ਕਿਸੇ ਨੂੰ ਗੋਲੀ ਦੇ ਨਾਲ ਮਾਰਿਆ ਜਾਵੇ, ਕਿਉਂਕਿ ਮੇਰਾ ਪੁੱਤ ਤਾਂ ਇਸ ਦੁਨੀਆਂ ਵਿੱਚ ਨਹੀਂ ਰਿਹਾ ਅਤੇ ਕਿਸੇ ਹੋਰ ਮਾਂ ਦਾ ਪੁੱਤ ਇਸ ਦੁਨੀਆ ਤੋਂ ਗੋਲੀ ਦੇ ਨਾਲ ਨਾ ਚਲਾ ਜਾਵੇ।” ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਅੱਜ ਵੀ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਅਤੇ  ਉਹ ਲਗਾਤਾਰ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।

Related posts

H1-B ਵੀਜ਼ਾ ਧਾਰਕਾਂ ਨੂੰ ਟਰੰਪ ਦੀ ਵੱਡੀ ਰਾਹਤ, ਇਨ੍ਹਾਂ ਸ਼ਰਤਾਂ ਤਹਿਤ ਜਾ ਸਕਣਗੇ ਅਮਰੀਕਾ

On Punjab

ਫਾਰੂਕ ਅਬਦੁਲਾ ਖਿਲਾਫ਼ ਲੱਗਿਆ PSA ਹਟਿਆ, 7 ਮਹੀਨਿਆਂ ਬਾਅਦ ਹੋਵੇਗੀ ਰਿਹਾਈ

On Punjab

ਲੋਕ ਸਭਾ ਚੋਣਾਂ ਹਾਰਨ ਮਗਰੋਂ ਕੇਜਰੀਵਾਲ ਦਾ ਵਰਕਰਾਂ ਨੂੰ ਨਵਾਂ ਹੁਕਮ

On Punjab