PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਬਲਦੇਵ ਸਿੰਘ ਵਡਾਲਾ ਆਹਮੋ ਸਾਹਮਣੇ

ਤਰਨ ਤਾਰਨ-  ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਪਹੁਵਿੰਡ ਵਿਖੇ ਕੁਝ ਦਿਨ ਪਹਿਲਾਂ ਏ ਸੀ ਦੇ ਲਗਾਤਾਰ ਚੱਲਦੇ ਰਹਿਣ ਕਰਕੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗ ਗਈ ਜਿਸ ਕਾਰਨ ਗੁਰੂ ਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਕਥਿਤ ਤੌਰ ’ਤੇ ਬੇਅਦਬੀ ਹੋਈ ਸੀ। ਹੁਣ ਇਸ ਸਬੰਧੀ ਪੁਲੀਸ ਵੱਲੋਂ ਇੱਕ ਧਾਰਮਿਕ ਸਖਸ਼ੀਅਤ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਨੂੰ ਲੈ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਪ੍ਰਬੰਧਕ ਕਮੇਟੀ ਅਤੇ ਬਲਦੇਵ ਸਿੰਘ ਵਡਾਲਾ ਆਹਮੋ-ਸਾਹਮਣੇ ਆ ਗਏ ਹਨ। ਇਸ ਸਬੰਧੀ ਬਲਦੇਵ ਸਿੰਘ ਵਡਾਲਾ ਨੇ ਜਦੋਂ ਪੁਲੀਸ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ ਹੈ ਤਾਂ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਪੁਲੀਸ ਨੇ ਅਜੇ ਤੱਕ ਕਾਰਵਾਈ ਸ਼ੁਰੂ ਨਹੀਂ ਕੀਤੀ।

ਇਸ ਸਬੰਧੀ ਐਸ ਐਸ ਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਮਾਮਲਾ ਧਰਮ ਨਾਲ ਸਬੰਧਿਤ ਹੋਣ ਕਰਕੇ ਪੁਲੀਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਕਾਇਤ ਮਿਲਣ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰੇਗੀ। ਇਸ ਅਤਿ ਸੰਵੇਦਸ਼ੀਲ ਮਾਮਲੇ ਨੂੰ ਲੈ ਕੇ ਪੁਲੀਸ ਅਤੇ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਫੂਕ-ਫੂਕ ਕੇ ਪੈਰ ਰੱਖ ਰਹੀ ਹੈ।

Related posts

ਦਸਤਾਰ ਦੀ ਸ਼ਾਨ ਉੱਚੀ ਕਰਨ ਵਾਲੇ ਖ਼ਾਲਸਾ ਨੂੰ ਅਮਰੀਕਾ ‘ਚ ਵਿਸ਼ੇਸ਼ ਸਨਮਾਨ

Pritpal Kaur

ਅਸੀਂ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦੇ ਹਾਂ: ਟਰੰਪ

On Punjab

ਇਸਰੋ ਦੇ ਸੀਨੀਅਰ ਵਿਗਿਆਨੀ ਦਾ ਕਤਲ! ਫਲੈਟ ‘ਚ ਮਿਲੀ ਲਾਸ਼

On Punjab